ਸੋਮਵਾਰ, ਅਕਤੂਬਰ 26, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

by Pro Punjab Tv
ਅਕਤੂਬਰ 5, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ’ (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ

ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ।
ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ

ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ‘ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਪਿਕਟਸ ਵਿੱਚ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ

ਕੈਬਨਿਟ ਨੇ ‘ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ’ (ਪਿਕਟਸ) ਅਧੀਨ ਕੰਟਰਕਟ ‘ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

Tags: Aam Aadmi Party Punjablatest newspro punjab tvpunjab news
Share200Tweet125Share50

Related Posts

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026
Load More

Recent News

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.