ਆਪ’ ਨੇ ਵਾਅਦਾ ਕੀਤਾ ਹੈ ਕਿ ਹਿਮਾਚਲ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਫਰੀ ਦਿੱਤੀ ਜਾਵੇਗੀ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸ਼ੋਦੀਆ ਨੇ ਕਿਹਾ ਕਿ ਹਿਮਚਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਤੇ ਜਦੋਂ ਤੱਕ ਨੌਕਰੀ ਨਹੀਂ ਮਿਲਦੀ, ਉਦੋਂ ਤੱਕ ਹਰ ਮਹੀਨੇ 3000 ਰੁਪਏ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਲਈ ਡਰ ਦਾ ਮਾਹੌਲ ਖਤਮ ਕੀਤਾ ਜਾਵੇਗਾ। ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਏਗੀ। ਸਾਰਾ ਵੈਟ ਵਾਪਸ ਹੋਏਗਾ। ਸੂਬੇ ਵਿੱਚ ਸਿੰਗਲ ਵਿੰਡੋ ਸਿਸਟਮ ਲਾਗੂ ਹੋਏਗਾ। ਹਿਮਾਚਲ ਦੀ ਹਰ ਪੰਚਾਇਤ ਨੂੰ ਹਰ ਸਾਲ 10 ਲੱਖ ਦੀ ਗ੍ਰਾਂਟ ਦਿੱਤੀ ਜਾਵੇਗੀ। ਹਰੇਕ ਪੰਚਾਇਤ ਪ੍ਰਧਾਨ (ਸਰਪੰਚ) ਨੂੰ 10,000 ਰੁਪਏ ਤਨਖਾਹ ਦਿੱਤੀ ਜਾਵੇਗੀ। ਹਿਮਾਚਲ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਫਰੀ ਯਾਤਰਾ ਕਰਵਾਈ ਜਾਵੇਗਾ।
ਇਹ ਵੀ ਪੜ੍ਹੋ ; ਭਾਰਤ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲੇ ਧਮਕੀ ਭਰੇ ਸੰਦੇਸ਼…
ਉਨ੍ਹਾਂ ਕਿਹਾ ਕਿ ਬਾਗਬਾਨਾਂ ਤੇ ਕਿਸਾਨਾਂ ਨੂੰ ਸਸਤੇ ਭਾਅ ‘ਤੇ ਬੀਜ ਤੇ ਖਾਦ ਮਿਲਣਗੇ। ਫਲ ਤੇ ਸਬਜ਼ੀਆਂ ਸਟੋਰ ਕਰਨ ਲਈ ਪ੍ਰਬੰਧ ਹੋਏਗਾ। ਸੇਬ ਦੀ ਸਸਤੀ ਪੈਕਿੰਗ ਲਈ ਕੰਮ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 4 ਗਾਰੰਟੀਆਂ ਦਿੱਤੀਆਂ ਹਨ। ਅੱਜ ਪਾਰਟੀ ਨੇ ਮੰਡੀ ਵਿੱਚ ਪੰਜਵੀਂ ਗਰੰਟੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸ ਤੇ ਭਾਜਪਾ ਦੋਵੇਂ ਹੀ ਪਾਰਟੀਆਂ ਚੋਣਾਂ ਸਮੇਂ ਮੈਨੀਫੈਸਟੋ ਜਾਰੀ ਕਰ ਦਿੰਦੀਆਂ ਹਨ ਪਰ ਚੋਣਾਂ ਖਤਮ ਹੋਣ ਤੋਂ ਬਾਅਦ ਉਹ ਆਪਣਾ ਮੈਨੀਫੈਸਟੋ ਭੁੱਲ ਜਾਂਦੇ ਹਨ।
ਉਨ੍ਹਾਂ ਦਾ ਦਾਅਵਾ ਹੈ ਕਿ ਆਮ ਆਦਮੀ ਪਾਰਟੀ ਦਾ ਜ਼ਮੀਨੀ ਪੱਧਰ ‘ਤੇ ਸੰਗਠਨ ਕਾਇਮ ਹੋ ਗਿਆ ਹੈ। ਆਮ ਆਦਮੀ ਪਾਰਟੀ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਗਰੰਟੀ ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।