ਕਾਲਜਾਂ ‘ਚ ਅਧਿਆਪਕਾਂ ਦੀ ਭਰਤੀ ਲਈ ਕੇਂਦਰੀ ਨਿਯਮ ਲਾਗੂ ਹੋਣ ਤੋਂ ਬਾਅਦ ਹੁਣ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।ਸ਼ਹਿਰ ਦੇ ਸਰਕਾਰੀ ਕਾਲਜਾਂ ‘ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਵਿਭਾਗ ਨੇ ਰੈਗੂਲਰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ।ਇਹ ਪ੍ਰਕਿਰਿਆ ਇਕ ਸਾਲ ਬਾਅਦ ਮੁੜ ਸ਼ੁਰੂ ਹੋਣ ਜਾ ਰਹੀ ਹੈ।
ਇਹ ਪ੍ਰਕਿਰਿਆ ਸ਼ਹਿਰ ‘ਚ ਲਾਗੂ ਕੇਂਦਰੀ ਨਿਯਮਾਂ ਤਹਿਤ ਹੋਣ ਜਾ ਰਹੀ ਹੈ।ਕੇਂਦਰੀ ਨਿਯਮਾਂ ਦੇ ਲਾਗੂ ਹੋਣ ਤੋਂ ਪ੍ਰਸ਼ਾਸਨ ਦੇ ਉਚੇਰੀ ਸਿੱਖਿਆ ਵਿਭਾਗ ਨੇ ਪੁਰਾਣੇ ਭਰਤੀ ਨਿਯਮਾਂ ਨੂੰ ਬਦਲ ਦਿੱਤਾ ਹੈ ਤੇ ਨਵੇਂ ਨਿਯਮ ਵੀ ਤਿਆਰ ਕੀਤੇ ਹਨ।ਹੁਣ ਇਹ ਭਰਤ ਪ੍ਰਕਿਰਿਆ ਕੇਂਦਰ ਸਰਕਾਰ ਵਲੋਂ ਸ਼ਹਿਰ ‘ਚ ਲਾਗੂ ਕੀਤੇ ਨਵੇਂ ਨਿਯਮਾਂ ਤਹਿਤ ਸ਼ੁਰੂ ਹੋਵੇਗੀ।ਇਨ੍ਹਾਂ ਨਿਯਮਾਂ ਦੀ ਮਨਜ਼ੂਰੀ ਤੋਂ ਬਾਅਦ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।ਆਉਣ ਵਾਲੇ ਦਿਨਾਂ ‘ਚ ਡਿਗਰੀ ਕਾਲਜਾਂ ਤੋਂ ਇਲਾਵਾ ਪ੍ਰੋਫੈਸ਼ਨਲ ਕਾਲਜਾਂ ‘ਚ ਭਰਤੀ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
ਉਚੇਰੀ ਸਿੱਖਿਆ ਵਿਭਾਗ ਨੇ ਪਿਛਲੇ ਨਵੰਬਰ ਮਹੀਨੇ 221 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ ਮਤਾ ਭੇਜਿਆ ਸੀ ਪਰ ਕੇਂਦਰੀ ਨਿਯਮਾਂ ਨੂੰ ਲਾਗੂ ਨਾ ਕਰਨ ਕਾਰਨ ਇਹ ਭਰਤੀ ਨਹੀਂ ਹੋ ਸਕੀ।ਉਚੇਰੀ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਕਾਲਜਾਂ ‘ਚ ਸਹਾਇਕ ਪ੍ਰੋਫੈਸਰਾਂ ਅਤੇ ਹੋਰ ਅਸਾਮੀਆਂ ਨੂੰ ਕੇਂਦਰੀ ਨਿਯਮਾਂ ਦੇ ਦਾਇਰੇ ‘ਚ ਲਿਆਉਣ ਲਈ ਪ੍ਰਵਾਨਗੀ ਦੀ ਉਡੀਕ ਕਰ ਰਿਹਾ ਸੀ।ਹੁਣ ਮਨਜ਼ੂਰੀ ਮਿਲਣ ਤੋਂ ਬਾਅਦ 320 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਕਰ ਮਤਾ ਤਿਆਰ ਕਰਕੇ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ।ਕੇਂਦਰ ਨੇ ਪੁਰਾਣੇ ਤੇ ਨਵੇਂ ਸਹਾਇਕ ਪ੍ਰੋਫੈਸਰਾਂ ਦੀਆਂ 417 ਅਸਾਮੀਆਂ ਅਤੇ ਲਾਇਬ੍ਰੇਰੀਅਨ ਦੀਆਂ 32 ਅਸਾਮੀਆਂ ਨੂੰ ਕੇਂਦਰੀ ਨਿਯਮਾਂ ਅਧੀਨ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿਭਾਗ ਨਵੇਂ ਸਾਲ ਦੀ ਸ਼ੁਰੂਆਤ ‘ਚ ਭਰਤੀ ਕਰਨਾ ਚਾਹੁੰਦਾ ਹੈ: ਇਸ ਵਾਰ ਉਚੇਰੀ ਸਿੱਖਿਆ ਵਿਭਾਗ ਨੇ ਬਿਨ੍ਹਾਂ ਕਿਸੇ ਦੇਰੀ ਦੇ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਇਸਦਾ ਕੰਮ ਯੂ.ਪੀ.ਐਸ.ਸੀ ਅਤੇ ਉਚੇਰੀ ਸਿੱਖਿਆ ਵਿਭਾਗ ਨਾਲ ਤਾਲਮੇਲ ਰੱਖ ਕੇ ਅਸਾਮੀਆਂ ਦੀ ਭਰਤੀ ਦੀ ਪ੍ਰਵਾਨਗੀ ਸਮੇਂ ਸਿਰ ਕਰਵਾਉਣਾ ਹੈ।ਇਹ ਪ੍ਰਵਾਨਗੀ ਮਿਲਣ ਤੋਂ ਬਾਅਦ ਯੂਪੀਐਸਸੀ ਇਨ੍ਹਾਂ ਅਸਾਮੀਆਂ ਨੂੰ ਭਰਨਗੇ।ਵਿਭਾਗ ਨੂੰ ਉਮੀਦ ਹੈ ਕਿ ਅਗਲੇ ਸਾਲ ਦੇ ਸ਼ੁਰੂ ‘ਚ ਯੂ.ਪੀ.ਐਸ.ਸੀ ਕੈਲੰਡਰ ‘ਚ ਸ਼ਹਿਰ ਦੇ ਕਾਲਜਾਂ ‘ਚ ਅਧਿਆਪਕਾਂ ਅਤੇ ਗੈਰ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਸ਼ਾਮਿਲ ਹੋਵੇਗੀ।ਪ੍ਰਸ਼ਾਸਨਿਕ ਅਧਿਕਾਰੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ‘ਚ ਹਨ।