Various posts in PWD: ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 22 ਗਰੁੱਪ (ਏ), 206 ਗਰੁੱਪ (ਬੀ), 138 ਗਰੁੱਪ (ਸੀ) ਅਤੇ 26 ਗਰੁੱਪ (ਡੀ) ਸਮੇਤ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।
PWD Minister @AAPHarbhajan said recruitment process for 107 Group C & D posts in Punjab Public Works Department has been completed & CM @BhagwantMann will hand over appointment letters to the selected candidates on Monday April 24, 2023 at Municipal Bhawan Chandigarh. pic.twitter.com/EuOnciAv92
— Government of Punjab (@PunjabGovtIndia) April 23, 2023
ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕ ਨਿਰਮਾਣ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h