Punjab Government Jobs: ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਨਿੱਜੀ ਖੇਤਰਾਂ ਵਿੱਚ ਵੀ ਰੁਜ਼ਗਾਰ ਉਪਲਬਧ ਕਰਵਾਉਣ ਲਈ ‘ਮਿਸ਼ਨ ਸੁਨਹਿਰੀ’ (Mission Sunhari) ਨੌਜਵਾਨਾਂ ਲਈ ਵੱਡੀ ਆਸ ਬਣ ਕੇ ਸਾਹਮਣੇ ਆਇਆ ਹੈ।
ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ‘ਮਿਸ਼ਨ ਸੁਨਹਿਰੀ’ ਤਹਿਤ ਪੰਜਾਬ ਸਰਕਾਰ ਵੱਲੋਂ ਬਿਜ਼ਨਸ ਪ੍ਰੋਸੈੱਸ ਆਊਟਸੋਰਸਿੰਗ ਖੇਤਰ ਵਿੱਚ ਸੂਬੇ ਦੇ 1000 ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਆਕਰਸ਼ਕ ਤਨਖ਼ਾਹ ਦਰਾਂ ਤੇ ਮੁਹੱਈਆ ਕਰਵਾਏ ਜਾ ਰਹੇ ਹਨ।
ਇਨ੍ਹਾਂ ਵਿੱਚ ਬਾਰ੍ਹਵੀਂ ਅਤੇ ਗ੍ਰੈਜੂਏਟ ਉਮੀਦਵਾਰਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕੰਪਨੀਆਂ ਵਿੱਚ ਕਸਟਮਰ ਕੇਅਰ ਐਗਜ਼ੀਕਿਊਟਿਵ, ਅਕਾਊਂਟਸ ਐਗਜ਼ੀਕਿਊਟਿਵ ਅਤੇ ਸੇਲਜ਼ ਐਗਜ਼ੀਕਿਊਟਿਵ ਦੀਆਂ ਸੇਵਾਵਾਂ ਲਈ ਚੁਣਿਆ ਜਾਣਾ ਹੈ। ਇਸ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਕਮਿਊਨੀਕੇਸ਼ਨ ਸਕਿੱਲਜ਼, ਇੰਗਲਿਸ਼ ਗ੍ਰਾਹਕਾਂ ਨਾਲ ਵਰਤੋਂ-ਵਿਵਹਾਰ ਆਦਿ ਸਾਫ਼ਟ ਸਕਿਲਜ਼ ਦੀ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਉਪਰੰਤ ਉਮੀਦਵਾਰਾਂ ਦੀ ਪਲੇਸਮੈਂਟ ਸਬੰਧੀ ਕਾਰਵਾਈ ਅਰੰਭੀ ਜਾਵੇਗੀ।
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਨੌਜਵਾਨ (12ਵੀ/ਗ੍ਰੈਜੂਏਸ਼ਨ) ਉਕਤ ਕਿੱਤੇ ਵਿੱਚ ਜਾਣ ਦੇ ਚਾਹਵਾਨ ਹਨ ਤਾਂ ਉਹ ਆਪਣੀ ਰਜਿਸਟ੍ਰੇਸ਼ਨ https://tinyurl.com/BPODBEEPTA ਉਤੇ ਕਰਵਾ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 9877610877 ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h