ਸੁਪਰੀਮ ਕੋਰਟ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਇਹ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ।
ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਜਾਣਕਾਰੀ ਅਨੁਸਾਰ ਹੁਣ ਇਸ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ।
ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਉਸ ਪਟੀਸ਼ਨ ‘ਤੇ ਸੁਣਵਾਈ ਹੋਈ। ਜਿਸ ਵਿੱਚ ਉਨ੍ਹਾਂ ਨੇ 2015 ਦੇ ਬੇਅਦਬੀ ਮਾਮਲਿਆਂ ਵਿੱਚ ਸੁਣਵਾਈ ਰੋਕਣ ਵਾਲੇ ਹਾਈ ਕੋਰਟ ਦੇ ਹੁਕਮਾਂ ‘ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਰਹੀਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਰਾਜ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸੀਬੀਆਈ ਨੂੰ ਭੇਜਿਆ ਹੈ। ਸੀਬੀਆਈ ਉਨ੍ਹਾਂ ਦੀ ਜਾਂਚ ਕਰ ਰਹੀ ਸੀ।