History of Republic Day: ਅੱਜ ਪੂਰੇ ਦੇਸ਼ ਭਰ ‘ਚ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ ਇਸ ਲਈ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਕਿਵੇਂ ਸ਼ੁਰੂ ਹੋਈ ਗਣਤੰਤਰ ਦਿਵਸ ਮਨਾਉਣ ਦੀ ਪਰੰਪਰਾ
ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ 26 ਜਨਵਰੀ 1950 ਨੂੰ 21 ਤੋਪਾਂ ਦੀ ਸਲਾਮੀ ਦੇ ਨਾਲ ਤਿਰੰਗਾ ਲਹਿਰਾ ਕੇ ਭਾਰਤ ਨੂੰ ਪੂਰਨ ਤੌਰ ‘ਤੇ ਗਣਤੰਤਰ ਐਲਾਨਿਆ ਸੀ। ਇਸ ਤੋਂ ਬਾਅਦ ਹਰ ਸਾਲ ਇਸ ਦਿਨ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਪੂਰੇ ਭਾਰਤ ‘ਚ ਸਕੂਲ ਕਾਲਜ ਦਫਤਰ ਸਭ ਪਾਸੇ ਛੁੱਟੀ ਹੁੰਦੀਹੈ।
ਕੌਣ ਲਹਿਰਾਉਂਦਾ ਅੱਜ ਦੇ ਦਿਨ ਝੰਡਾ
ਦੇਸ਼ ਦੇ ਪਹਿਲੇ ਨਾਗਰਿਕ ਯਾਨਿ ਰਾਸ਼ਟਰਪਤੀ ਗਣਤੰਤਰ ਦਿਵਸ ਸਮਾਗਮ ਵਿੱਚ ਹਿੱਸਾ ਲੈਂਦੇ ਹਨ ਅਤੇ ਕੌਮੀ ਝੰਡਾ ਵੀ ਲਹਿਰਾਉਂਦੇ ਹਨ। ਭਾਰਤ ਦੇ ਰਾਸ਼ਟਰਪਤੀ ਸ਼ਾਨਦਾਰ ਪਰੇਡ ਦੀ ਸਲਾਮੀ ਲੈਂਦੇ ਹਨ। ਉਹ ਭਾਰਤੀ ਸ਼ਸਤਰ ਬਲਾਂ ਦੇ ਕਮਾਂਡਰ-ਇਨ-ਚੀਫ ਵੀ ਹੁੰਦੇ ਹਨ। ਇਸ ਪਰੇਡ ਵਿੱਚ ਭਾਰਤੀ ਸੈਨਾ ਆਪਣੇ ਨਵੇਂ ਲਏ ਟੈਂਕਾਂ, ਮਿਸਾਇਲਾਂ, ਰਡਾਰ ਆਦਿ ਦਾ ਪ੍ਰਦਰਸ਼ਨ ਵੀ ਕਰਦੀ ਹੈ।
ਗਣਤੰਤਰ ਦਿਵਸ ਦੇਸ਼ ਵਿਚ ਸੰਵਿਧਾਨ ਦੇ ਸਥਾਪਨਾ ਦਿਵਸ ਵਜੋਂ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਦੇਸ਼ ਦਾ ਸੰਵਿਧਾਨ ਭਾਰਤ ਵਿੱਚ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਇਸ ਦਿਨ, ਭਾਰਤ ਵਿਚ, ਨਵਾਂ ਸੰਵਿਧਾਨ ਪਾਸ ਕੀਤਾ ਗਿਆ, ਜਿਸ ਵਿਚ ਭਾਰਤ ਸਰਕਾਰ ਐਕਟ (1935) ਨੂੰ ਰੱਦ ਕੀਤਾ ਗਿਆ ਅਤੇ ਨਵੇਂ ਸੰਵਿਧਾਨ ਨੂੰ ਲਾਗੂ ਕੀਤਾ ਗਿਆ। ਉਸ ਸਮੇਂ ਤੋਂ, 26 ਜਨਵਰੀ ਹਰ ਸਾਲ ਇੱਕ ਰਾਸ਼ਟਰੀ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h