ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ 146 ਵਿੱਚੋਂ 58 ਨਿਯੁਕਤੀਆਂ ਅਨੁਸੂਚਿਤ ਜਾਤੀਆਂ ਵਿੱਚੋਂ ਕੀਤੀਆਂ ਜਾਣਗੀਆਂ।
ਅੱਜ ਇੱਕ ਹੋਰ ਖ਼ੁਸ਼ੀ ਭਰੀ ਖ਼ਬਰ ਸਾਂਝੀ ਕਰ ਰਿਹਾ ਹਾਂ…ਪੰਜਾਬ ਦੇ AG ਦਫ਼ਤਰ ‘ਚ SC ਭਾਈਚਾਰੇ ਲਈ 58 ਵਾਧੂ ਪੋਸਟਾਂ ਅਸੀਂ ਕੱਢੀਆਂ ਨੇ…ਲੋਕ-ਪੱਖੀ ਫ਼ੈਸਲਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ…ਬਿਨਾਂ ਸਿਫ਼ਾਰਸ਼ ਤੋਂ ਭਰਤੀ ਹੋਵੇਗੀ…
ਮੇਰੀ ਸਰਕਾਰ ਸਮਾਜ ਦੇ ਦੱਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ… pic.twitter.com/O34QXQR362
— Bhagwant Mann (@BhagwantMann) August 21, 2022
ਇਹ ਵੀ ਪੜ੍ਹੋ : ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ
ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿਥੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋੜੀਂਦੀ ਕਾਬਲੀਅਤ ਅਤੇ ਸਮਰੱਥਾ ਦੇ ਬਾਵਜੂਦ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਲਾਅ ਅਫਸਰਾਂ ਵਰਗੇ ਅਹੁਦਿਆਂ ਉਤੇ ਪਹੁੰਚਣ ਦਾ ਮੌਕਾ ਹੀ ਨਹੀਂ ਮਿਲਿਆ।