Punjab Cabinet Reshuffle: ਪੰਜਾਬ ਸਰਕਾਰ ਨੇ ਬੀਤੇ ਦਿਨ 06 ਜਨਵਰੀ ਨੂੰ ਸਾਲ 2023 ਦੀ ਪਹਿਲੀ ਕੈਬਨਿਟ ਮੀਟਿੰਗ (Punjab cabinet Meeting) ਕੀਤੀ। ਇਸ ਤੋਂ ਠੀਕ ਇੱਕ ਦਿਨ ਬਾਅਦ ਮਾਨ ਸਰਕਾਰ ਦੀ ਕੈਬਨਿਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਦੱਸ ਦਈਏ ਕਿ ਕੈਬਿਨਟ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਨੇ ਆਪਣੇ ਅਹੂਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੀ ਮੰਨਿਏ ਤਾਂ ਉਨ੍ਹਾਂ ਦਾ ਅਸਤੀਫਾ ਵੀ ਮੰਜ਼ੂਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਫੌਜਾ ਸਿੰਘ ਨੇ ਇਸ ਦਾ ਕਾਰਨ ਦਿੰਦਿਆਂ ਨਿੱਜ਼ੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਜੁੜੀ ਵੱਡੀ ਖ਼ਬਰ ਤਾਂ ਇਹ ਵੀ ਹੈ ਕਿ ਪੰਜਾਬ ਕੈਬਿਨਟ ‘ਚ ਪਹਿਲਾਂ ਵੱਡਾ ਫੇਰਬਦਲ ਵੇਖਣ ਨੂੰ ਮਿਲ ਸਕਦਾ ਹੈ।
ਖ਼ਬਰਾਂ ਦੀ ਮੰਨਿਏ ਤਾਂ 07 ਜਨਵਰੀ ਸ਼ਨੀਵਾਰ ਨੂੰ ਪੰਜਾਬ ਦੀ ਕੈਬਿਨਟ ‘ਚ ਨਵੇਂ ਚਹਿਰੇ ਵੇਖਣ ਨੂੰ ਮਿਲਣਗੇ ਅਤੇ ਇਹ ਨਵੇਂ ਚਹਿਰੇ ਸ਼ਨੀਵਾਰ ਸ਼ਾਮ ਨੂੰ 05 ਵਜੇ ਸਹੂੰ ਚੁੱਕ ਸਕਦੇ ਹਨ। ਹੁਣ ਵੇਖਣਾ ਹੋਵੇਗਾ ਕਿ ਇਹ ਨਵੇਂ ਚਹਿਰੇ ਕੌਣ ਹੋਣਗੇ।
ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ – ਫੌਜਾ ਸਿੰਘ
ਫੌਜਾ ਸਿੰਘ ਸਰਾਏ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦਿੰਦੇ ਹੋਏ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।
ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਇੱਕ ਸਾਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਮੰਤਰੀ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਟੇਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਆਡੀਓ ਟੇਪ ਵਿੱਚ ਸਰਾਰੀ ਕਿਸੇ ਤੋਂ ‘ਜਬਰਨ ਵਸੂਲੀ’ ਦੀ ਯੋਜਨਾ ਬਣਾ ਰਹੀ ਸੀ। ਜਿਸ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ। ਹਾਲਾਂਕਿ ਫੌਜਾ ਸਿੰਘ ਨੇ ਲੀਕ ਹੋਈ ਆਡੀਓ ਖਿਲਾਫ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਆਪਣੇ ਖਿਲਾਫ ਸਾਜ਼ਿਸ਼ ਦਾ ਹਿੱਸਾ ਦੱਸਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h