Vegetable Prices in Punjab-Chandigarh: ਪੰਜਾਬ-ਹਿਮਾਚਲ ‘ਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਬਜ਼ੀਆਂ ਦੀਆਂ ਕੀਮਤਾਂ ‘ਤੇ ਵੀ ਅਸਰ ਪਿਆ ਹੈ। ਮੰਡੀਆਂ ‘ਚ ਸਬਜ਼ੀਆਂ ਨਹੀਂ ਹਨ ਤੇ ਇਨ੍ਹਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ। ਖਾਸ ਕਰਕੇ ਟਮਾਟਰ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ। ਚੰਡੀਗੜ੍ਹ ਮੰਡੀ ਵਿੱਚ ਟਮਾਟਰ ਦੀ ਪ੍ਰਚੂਨ ਕੀਮਤ 350 ਰੁਪਏ ਪ੍ਰਤੀ ਕਿਲੋ ਤੱਕ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।
ਸੈਕਟਰ-26 ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਮੁਖੀ ਬ੍ਰਿਜਮੋਹਨ ਨੇ ਦੱਸਿਆ ਕਿ ਹਿਮਾਚਲ ਅਤੇ ਪੰਜਾਬ ਵਿੱਚ ਹੋਈ ਭਾਰੀ ਬਰਸਾਤ ਕਾਰਨ ਖੇਤਾਂ ਵਿੱਚ ਟਮਾਟਰ ਦੀ ਫ਼ਸਲ ਸੜ ਗਈ ਹੈ। ਬਰਸਾਤ ਕਰਕੇ ਸੜਕਾਂ ਬੰਦ ਹੋਣ ਕਾਰਨ ਖੇਤਾਂ ਚੋਂ ਨਿਕਲਿਆ ਮਾਲ ਚੰਡੀਗੜ੍ਹ ਨਹੀਂ ਪਹੁੰਚ ਸਕਿਆ। ਇਨ੍ਹਾਂ ਦੋਵਾਂ ਕਾਰਨਾਂ ਕਾਰਨ ਟਮਾਟਰ ਸਮੇਤ ਹੋਰ ਸਬਜ਼ੀਆਂ ਦੀਆਂ ਕੀਮਤਾਂ ‘ਚ ਉਛਾਲ ਆਇਆ ਹੈ।
ਵੀਰਵਾਰ ਨੂੰ ਮੰਡੀ ‘ਚ ਟਮਾਟਰ ਦੀ ਪ੍ਰਚੂਨ ਕੀਮਤ 300 ਤੋਂ 350 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ, ਜਦੋਂ ਕਿ ਦੇਸ਼ ਦੇ ਹੋਰ ਮਹਾਨਗਰਾਂ ‘ਚ ਪ੍ਰਚੂਨ ‘ਚ ਟਮਾਟਰ 140 ਤੋਂ 150 ਰੁਪਏ ਪ੍ਰਤੀ ਕਿਲੋ ਵਿਕਿਆ। ਚੰਡੀਗੜ੍ਹ ਮੰਡੀ ‘ਚ ਵੀਰਵਾਰ ਨੂੰ ਟਮਾਟਰ ਦੀ ਥੋਕ ਕੀਮਤ 250 ਰੁਪਏ ਪ੍ਰਤੀ ਕਿਲੋ ਦੇ ਕਰੀਬ ਸੀ। ਥੋਕ ਵਿੱਚ, 20 ਤੋਂ 25 ਕਿਲੋ ਦਾ ਇੱਕ ਕਰੇਟ 5,000 ਤੋਂ 6,000 ਰੁਪਏ ਵਿੱਚ ਵਿਕਿਆ।
ਬ੍ਰਿਜਮੋਹਨ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਚੰਡੀਗੜ੍ਹ ਵਿੱਚ ਟਮਾਟਰ ਦੇ ਭਾਅ ਹੇਠਾਂ ਆਉਣ ਦੀ ਉਮੀਦ ਹੈ ਕਿਉਂਕਿ ਪੰਜਾਬ ਅਤੇ ਹਿਮਾਚਲ ਤੋਂ ਸਪਲਾਈ ਬੰਦ ਹੋਣ ਤੋਂ ਬਾਅਦ ਹੁਣ ਬੰਗਲੌਰ ਮੰਡੀ ਤੋਂ ਟਮਾਟਰ ਦੇ ਤਿੰਨ ਟਰੱਕ ਮੰਗਵਾਏ ਗਏ ਹਨ, ਜੋ ਜਲਦੀ ਹੀ ਚੰਡੀਗੜ੍ਹ ਪਹੁੰਚ ਜਾਣਗੇ। ਇਸ ਤੋਂ ਬਾਅਦ ਕੀਮਤਾਂ 160 ਤੋਂ 180 ਰੁਪਏ ਪ੍ਰਤੀ ਕਿਲੋ ਤੱਕ ਹੇਠਾਂ ਆਉਣ ਦੀ ਉਮੀਦ ਹੈ।
ਜਾਣੋ ਪੰਜਾਬ ‘ਚ ਕਿੱਥੇ ਕਿੰਨੇ ਰੁਪਏ ਪ੍ਰਤੀ ਕਿਲੋ ਵਿੱਕ (ਥੋਕ ਪ੍ਰਚੂਨ) ਰਿਹਾ ਟਮਾਟਰ
ਅੰਮ੍ਰਿਤਸਰ – 100 160
ਲੁਧਿਆਣਾ 170 200
ਜਲਾਲਾਬਾਦ 150 190
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h