Mera Ghar Mera Naam scheme: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Punjab Chief Secretary Vijay Kumar Janjua) ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ‘ਮੇਰਾ ਘਰ ਮੇਰਾ ਨਾਮ’ ਸਕੀਮ ਤਹਿਤ ਚੱਲ ਰਹੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬੇ ਦੇ 4200 ਤੋਂ ਵੱਧ ਪਿੰਡਾਂ ਵਿੱਚ ਡਰੋਨ ਮੈਪਿੰਗ ਦਾ ਕੰਮ (drone mapping work) ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ।
ਮੁੱਖ ਸਕੱਤਰ ਨੇ ਇਸ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲਾਲ ਲਕੀਰ ਦੀ ਹੱਦਬੰਦੀ (demarcation of Laal Lakir) ਲਈ ਸਾਰੇ ਜ਼ਿਲ੍ਹਿਆਂ ਵਿੱਚ ਡੀਜੀਪੀਐਸ ਡਿਵਾਈਸ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਨੂੰ ਡੀਜੀਪੀਐਸ ਲਈ ਫੰਡ ਜਾਰੀ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮਿਸ਼ਨ ਮੋਡ ‘ਤੇ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸਰਵੇ ਅਫਸਰਾਂ ਨੂੰ ਮਾਣ ਭੱਤਾ ਦੇਣ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐਲ.ਆਰ ਐਸ.) ਦੇ ਫੰਡਾਂ ਵਿੱਚੋਂ ਸਰਵੇ ਅਫਸਰਾਂ ਨੂੰ ਪ੍ਰਤੀ ਪਿੰਡ ਦੇ ਹਿਸਾਬ ਨਾਲ ਮਾਣ ਭੱਤਾ ਅਦਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਪੀ.ਐਲ.ਆਰ.ਐਸ. ਨੂੰ ਹਦਾਇਤ ਕੀਤੀ ਕਿ ਉਹ ਸਕੀਮ ਨੂੰ ਲਾਗੂ ਕਰਨ ਦੌਰਾਨ ਤਿਆਰ ਕੀਤੇ ਗਏ ਰਿਕਾਰਡਾਂ ਦੀ ਸਾਫਟ ਕਾਪੀ ਮੈਂਟੇਨ ਕਰਕੇ ਰੱਖਣ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੀਮ ਦੌਰਾਨ ਤਿਆਰ ਕੀਤੇ ਰਿਕਾਰਡ ਦੀ ਹਾਰਡ ਕਾਪੀ ਸਬੰਧਤ ਪਟਵਾਰੀ ਕੋਲ ਰਹੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਹਾਜ਼ਰ ਰਹੇ।
ਇਹ ਵੀ ਪੜ੍ਹੋ: ਮੁਹਾਲੀ ਵਿਖੇ 12 ਜਨਵਰੀ ਨੂੰ ਹੋਵੇਗੀ ਨਾਰਥਰਨ ਜੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ: ਮੁੱਖ ਸਕੱਤਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h