Punjab Farmers: ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ। ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।
ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਕਿਸਾਨਾਂ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਜੇਕਰ ਕਿਸਾਨ ਖੁਸ਼ਹਾਲ ਹੋਣਗੇ ਤਾਂ ਪੰਜਾਬ ਅਤੇ ਸਾਡਾ ਦੇਸ਼ ਖੁਦ ਖੁਸ਼ਹਾਲ ਹੋ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਪਣਾਉਣਾ ਜ਼ਰੂਰੀ ਹੈ। ਫ਼ਸਲੀ ਵਿਭਿੰਨਤਾ ਅਪਣਾਉਣ ਦੇ ਲਈ ਸਾਨੂੰ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣਾ ਹੋਵੇਗਾ ਕਿ ਜੇਕਰ ਉਹ ਫ਼ਸਲੀ ਵਿਭਿੰਨਤਾ ਅਪਣਾ ਕੇ ਦੂਸਰੀਆਂ ਫਸਲਾਂ ਬੀਜਦੇ ਹਨ ਤਾਂ ਉਸ ਨੂੰ ਆਪਣੇ ਝਾੜ ਦਾ ਵਾਧੂ ਮੁੱਲ ਮਿਲੇਗਾ।
ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜਬੂਤ ਕਰਨ ਦੇ ਲਈ ਸਾਨੂੰ ਵੱਧ ਤੋਂ ਵੱਧ ਐਮ.ਐਸ.ਪੀ ਦੇਣੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਵੱਧ ਜਨਸੰਖਿਆ ਸਿੱਧੇ ਜਾਂ ਅਸਿੱਧੇ ਤੌਰ ਤੇ ਕਿਸਾਨੀ ਦੇ ਨਾਲ ਜੁੜੀ ਹੋਈ ਹੈ। ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ, ਫਲ ਅਤੇ ਮਿਲਟ ਸਮੇਤ ਹਰ ਉਹ ਚੀਜ਼ ਦੀ ਖੇਤੀ ਕਰਨੀ ਚਾਹੀਦੀ ਹੈ ਜਿਸ ਦੀ ਜ਼ਿਆਦਾ ਮੰਗ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਛੋਟੇ ਛੋਟੇ ਯੁਨਿਟ ਵੀ ਲਗਾਉਣੇ ਚਾਹੀਦੇ ਹਨ ਜਿਸ ਨਾਲ ਰਾਜ ਦੀ ਖੇਤੀ ਹੋਰ ਵੀ ਅੱਗੇ ਵਧੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਹੁਣ ਜਾਗਰੂਕ ਹੋਣ ਦੀ ਜ਼ਰੂਰਤ ਹੈ। ਫਸਲੀ ਵਿਭਿੰਨਤਾ ਵਿੱਚੋਂ ਨਿਕਲਣ ਦੇ ਲਈ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਵਿਗਿਆਨਕ ਤਰੀਕੇ ਦੇ ਨਾਲ ਆਪਣੀ ਫਸਲਾਂ ਦੇ ਝਾੜ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਐਸਡੀਐਮ ਮੋਹਾਲੀ ਸਰਬਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਿਲ ਰਹੇI
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h