Rishabh Pant News: ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਤੋਂ ਮੁੰਬਈ ਸ਼ਿਫਟ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ (30 ਦਸੰਬਰ) ਨੂੰ ਉੱਤਰਾਖੰਡ ਦੇ ਰੁੜਕੀ ‘ਚ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਸਥਾਨਕ ਸਮਰੱਥ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਪੰਤ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਰੱਖਿਆ ਗਿਆ ਸੀ। ਹੁਣ ਉਸ ਨੂੰ ਹਵਾਈ ਜਹਾਜ਼ ਰਾਹੀਂ ਮੁੰਬਈ ਲਿਆਂਦਾ ਗਿਆ।
ਬੀਸੀਸੀਆਈ ਨੇ ਪੰਤ ਨੂੰ ਲੈ ਕੇ ਮੈਡੀਕਲ ਰੀਲੀਜ਼ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਤ ਦਾ ਇਲਾਜ ਹੁਣ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਹੋਵੇਗਾ। ਉਸ ਦੇ ਗੋਡੇ ਦੇ ਲਿਗਾਮੈਂਟ ਦੀ ਸਰਜਰੀ ਹੋਵੇਗੀ। ਪੰਤ ਦੇ ਸਰੀਰ ਦੇ ਕੁਝ ਹਿੱਸਿਆਂ ‘ਚ ਅਜੇ ਵੀ ਦਰਦ ਅਤੇ ਸੋਜ ਹੈ। ਉਥੇ ਹੀ ਇਸ ਦਾ ਇਲਾਜ ਵੀ ਕੀਤਾ ਜਾਵੇਗਾ।
BCCI ਨੇ ਆਪਣੇ ਬਿਆਨ ਵਿੱਚ ਲਿਖਿਆ, “ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਦੇ ਮੁੰਬਈ ਵਿੱਚ ਤਬਾਦਲੇ ਲਈ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਹਨ। ਰਿਸ਼ਭ 30 ਦਸੰਬਰ ਨੂੰ ਇੱਕ ਕਾਰ ਹਾਦਸੇ ਤੋਂ ਬਾਅਦ ਦੇਹਰਾਦੂਨ ਦੇ ਮੈਕਸ ਹਸਪਤਾਲ ਵਿੱਚ ਆਪਣੀਆਂ ਸੱਟਾਂ ਦਾ ਇਲਾਜ ਕਰਵਾ ਰਿਹਾ ਹੈ। ਉਸ ਨੂੰ ਏਅਰ ਐਂਬੂਲੈਂਸ ਰਾਹੀਂ ਮੁੰਬਈ ਲਿਆਂਦਾ ਜਾਵੇਗਾ।”
ਬੋਰਡ ਨੇ ਅੱਗੇ ਲਿਖਿਆ, “ਉਸ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਅਤੇ ਮੈਡੀਕਲ ਖੋਜ ਸੰਸਥਾਨ ਵਿੱਚ ਦਾਖਲ ਕਰਵਾਇਆ ਜਾਵੇਗਾ। ਉਹ ਹਸਪਤਾਲ ਦੇ ਸੈਂਟਰ ਫਾਰ ਸਪੋਰਟਸ ਮੈਡੀਸਨ ਦੇ ਮੁਖੀ ਡਾਕਟਰ ਦਿਨਸ਼ਾਵ ਪਾਰਦੀਵਾਲਾ ਦੀ ਨਿਗਰਾਨੀ ਹੇਠ ਹੋਣਗੇ। ਰਿਸ਼ਭ ਲਿਗਾਮੈਂਟ ਟੀਅਰ ਸਰਜਰੀ ਅਤੇ ਪੋਸਟ ਪ੍ਰੋਸੀਜਰਜ਼ ਤੋਂ ਗੁਜ਼ਰੇਗਾ। ਬੀਸੀਸੀਆਈ ਦੀ ਮੈਡੀਕਲ ਟੀਮ ਉਸ ਦੇ ਠੀਕ ਹੋਣ ਅਤੇ ਮੁੜ ਵਸੇਬੇ ਦੌਰਾਨ ਉਸ ਦੀ ਨਿਗਰਾਨੀ ਕਰਨਾ ਜਾਰੀ ਰੱਖੇਗੀ।”
ਪੰਤ ਫਰਵਰੀ-ਮਾਰਚ ‘ਚ ਆਸਟ੍ਰੇਲੀਆ ਖਿਲਾਫ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ। ਇਸ ਤੋਂ ਇਲਾਵਾ ਉਹ IPL ਦੇ 16ਵੇਂ ਸੀਜ਼ਨ ਤੋਂ ਵੀ ਦੂਰ ਰਹਿਣ ਦੀ ਸੰਭਾਵਨਾ ਹੈ। ਜੇਕਰ ਪੰਤ ਪੰਜ ਮਹੀਨਿਆਂ ਵਿੱਚ ਠੀਕ ਨਹੀਂ ਹੁੰਦੇ ਤੇ ਟੀਮ ਇੰਡੀਆ ਆਈਸੀਸੀ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚ ਜਾਂਦੀ ਹੈ ਤਾਂ ਉਹ ਜੂਨ ਵਿੱਚ ਹੋਣ ਵਾਲੇ ਖ਼ਿਤਾਬੀ ਮੈਚ ਤੋਂ ਦੂਰ ਰਹਿ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h