ਸ਼ਨੀਵਾਰ, ਅਗਸਤ 30, 2025 09:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

by Gurjeet Kaur
ਸਤੰਬਰ 6, 2023
in ਪੰਜਾਬ
0

ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਜਿਹਾ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ।

ਡਾ. ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ ਵੈਂਕਟ ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮਨੀਸ਼ ਕੁਮਾਰ ਵੀ ਮੌਜੂਦ ਸਨ।

ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chnadigarh newsDr. Balbir Singhhealthhealth issueshealth minister punjablatest newspunjab latest newspunjab newsPunjab Top
Share214Tweet134Share54

Related Posts

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.