inderbir singh nijjar : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ।
ਇਹ ਵੀ ਪੜ੍ਹੋ : Cannabis in Germany: ਭੰਗ ਪੀਣ ਵਾਲਿਆਂ ਦੀ ਲੱਗੀ ਲਾਟਰੀ! ਇਸ ਦੇਸ਼ ‘ਚ ਖੁੱਲ੍ਹ ਰਿਹਾ ਭੰਗ ਦਾ ਠੇਕਾ, ਬਿਨ੍ਹਾਂ ਰੋਕ-ਟੋਕ ਕਰ ਸਕੋਗੇ ਨਸ਼ਾ!
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ (inderbir singh nijjar) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਦੀ ਸ਼ੁਰੂਆਤ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭ ਲਿਆ ਗਿਆ ਹੈ ਅਤੇ ਇਸ ਨਾਲ ਲਾਗਤ ਵੀ ਘੱਟ ਆਉਦੀ ਹੈ।
ਉਨਾਂ ਦੱਸਿਆ ਕਿ ਬਠਿੰਡਾ ਵਿਖੇ ਜੁਝਾਰ ਸਿੰਘ ਨਗਰ ਰੋਡ ਬਾਜਵਾ ਘਰ ਤੋਂ ਮੇਨ ਗਲੀ ਤੱਕ ਅਤੇ ਗਲੀ ਨੰ. 3- ਏ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਲੀ ਨੰਬਰ 3 ਬੀ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ ਬਿੱਟੂਮੈਨ ਵਿੱਚ 8 ਫੀਸਦੀ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕਰਨ ਨਾਲ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੇਗੀ ਜਿਸ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਦੂਸ਼ਣ ਰਹਿਤ ਬਣਾਇਆ ਜਾ ਸਕੇਗਾ। ਉਹਨਾਂ ਦੱਸਿਆ ਕਿ ਇਸ ਨਾਲ ਸੜਕਾਂ ਨੂੰ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦਾ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦੀ ਲਾਗਤ ਵੀ ਘੱਟ ਆਵੇਗੀ। ਉਹਨਾਂ ਦੱਸਿਆ ਕਿ ਇਸਦੇ ਤਤਕਾਲ ਨਤੀਜੇ ਤਸੱਲੀਬਖਸ਼ ਹਨ। ਜਲਦ ਹੀ ਹੋਰ ਕਮੇਟੀ/ਕਾਰਪੋਰੇਸ਼ਨ ਵਿੱਚ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਕੰਮ ਵਿੱਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : UNSC ਦੀ ਬੈਠਕ ‘ਚ ਚਲੀ 26/11 ਹਮਲੇ ਦੀ ਆਡੀਓ, ‘ਜਿੱਥੇ ਮੂਵਮੈਂਟ ਦਿਸੇ, ਉੱਥੇ ਹੀ ਫਾਇਰ ਠੋਕੋ’
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h