ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀਰਵਾਰ 9 ਨਵੰਬਰ ਨੂੰ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ। ਦਰਅਸਲ, ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਅਤੇ ਸਬੰਧਤ ਪੱਤਰ ਜਾਰੀ ਕਰ ਦਿੱਤਾ ਗਿਆ।