ਰੋਡਵੇਜ਼ ਕਰਮਚਾਰੀਆਂ ਵਲੋਂ ਤਿੱਖਾ ਸੰਘਰਸ਼ ਵਿੱਢ ਦਿੱਤਾ ਗਿਆ ਹੈ।ਠੇਕਾ ਮੁਲਾਜ਼ਮਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਰੋਡਵੇਜ਼ ਦੇ ਕੱਚੇ ਕਾਮੇ ਕਰ ਰਹੇ ਪ੍ਰਦਰਸ਼ਨ।ਖਰੜ ‘ਚ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਦਿੱਤਾ ਗਿਆ ਹੈ।
ਖਰੜ ‘ਚ ਵੱਡਾ ਜਾਮ ਲੱਗਣ ਕਾਰਨ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ।ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਵਿਖੇ
ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਹੁਣ ਵਿਧਾਨ ਸਭਾ ਵਿੱਚ ਠੇਕੇਦਾਰ ਬਾਹਰ ਕੱਢਣ ਦੇ ਬਿਆਨ ਦਿੱਤੇ ਜਾ ਰਹੇ ਹਨ, ਉਸ ਦੇ ਉਲਟ ਟਰਾਂਸਪੋਰਟ ਵਿਭਾਗ ਪਨਬੱਸ ਅਤੇ PRTC ਵਿੱਚ ਆਊਟਸੋਰਸਿੰਗ ਦੀ ਭਰਤੀ ਰਿਸ਼ਵਤ ਲੈ ਕੇ ਕੀਤੀ ਜਾ ਰਹੀ ਹੈ ਜਿਸ ਸਬੰਧੀ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਵਿੱਚ ਵੀ ਖੁਲਾਸੇ ਕੀਤੇ ਗਏ ਸਨ।
ਇਹ ਵੀ ਪੜ੍ਹੋ : “ਪੜ੍ਹਾਈ ਕਰਦੇ ਕਰਦੇ ਮੈਂ ਬੁੱਢਾ ਹੋ ਜਾਵਾਂਗਾ”… ਹੋਮਵਰਕ ਤੋਂ ਪਰੇਸ਼ਾਨ ਹੋ ਗਿਆ ਬੱਚਾ , ਵਾਇਰਲ ਹੋਇਆ ਵੀਡੀਓ
ਇਹ ਵੀ ਪੜ੍ਹੋ : VIDEO: ਦਿਲਜੀਤ ਦੋਸਾਂਝ ਨੇ ਦੱਸਿਆ ਜੇ ਉਹਨਾਂ ਵਾਂਗ ਖੁੱਲ੍ਹ ਕੇ ਹੱਸਣਾ ਚਾਹੁੰਦੇ ਹੋ ਤਾਂ ਕਰੋ ਇਹ ਕੰਮ…