Ludhiana Robbery: ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਏ.ਟੀ.ਐੱਮ ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਸੀ.ਐੱਮ.ਐੱਸ ਤੋਂ ਕਰੀਬ ਸੱਤ ਕਰੋੜ ਰੁਪਏ ਲੁੱਟੇ ਗਏ। ਘਟਨਾ ਦੇਰ ਰਾਤ ਕਰੀਬ 1:30 ਤੋਂ 2 ਵਜੇ ਵਾਪਰੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਕਰੀਬ ਡੇਢ ਵਜੇ ਕੰਪਨੀ ਦੇ ਦਫ਼ਤਰ ‘ਚ 10 ਵਿਅਕਤੀ ਦਾਖਲ ਹੋਏ। ਇਨ੍ਹਾਂ ਚੋਂ ਦੋ ਵਿਅਕਤੀ ਪਿਛਲੇ ਰਸਤੇ ਰਾਹੀਂ ਕੰਪਨੀ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਤੇ ਦਰਵਾਜ਼ਾ ਖੋਲ੍ਹਿਆ। ਇਸ ਤੋਂ ਬਾਅਦ ਬਾਕੀ ਮੁਲਜ਼ਮ ਅੰਦਰ ਆਏ ਤੇ ਉਥੇ ਤਾਇਨਾਤ ਦੋ ਗਾਰਡਾਂ ਅਤੇ ਤਿੰਨ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਹ ਨਕਦੀ ਲੁੱਟ ਕੇ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h