ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਪਰਿਵਾਰ ਨੂੰ ਪਾਕਿਸਤਾਨ ਵਿੱਚ ਲੁੱਟ ਲਿਆ ਗਿਆ। ਲੁੱਟ ਦੀ ਇਹ ਵਾਰਦਾਤ ਪਾਕਿਸਤਾਨ ਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਹੋਈ। ਲੁਟੇਰੇ ਪੁਲਿਸ ਦੀ ਵਰਦੀ ਵਿੱਚ ਆਏ ਅਤੇ ਇੱਕ ਲੱਖ ਰੁਪਏ ਅਤੇ ਗਹਿਣੇ ਲੁੱਟ ਕੇ ਲੈ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਪਰਿਵਾਰ ਖ਼ਿਲਾਫ਼ ਹੋਈ ਲੁੱਟ ਦੀ ਐਫਆਈਆਰ ਗੁਲਬਰਗ ਥਾਣੇ ਵਿੱਚ ਦਰਜ ਕੀਤੀ ਗਈ ਸੀ, ਪਰ ਡਕੈਤੀ ਦੀ ਧਾਰਾ ਨਹੀਂ ਜੋੜੀ ਗਈ।