Robbery incident in Pragati Maidan Tunnel: ਦਿੱਲੀ ਵਿੱਚ ਸ਼ਰੇਆਮ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਹ ਲੁੱਟ ਪ੍ਰਗਤੀ ਮੈਦਾਨ ਸੁਰੰਗ ਦੇ ਅੰਦਰ ਹੋਈ ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਤੁਸੀਂ ਹੇਠਾਂ ਦਿੱਤੀ ਵੀਡੀਓ ਦੇਖ ਸਕਦੇ ਹੋ।
ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ, ਦਿੱਲੀ ਪੁਲਿਸ ਨੇ ਕਿਹਾ ਹੈ ਕਿ ਚਾਰ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਗੁੜਗਾਓਂ ਜਾ ਰਹੇ ਇੱਕ ਡਿਲੀਵਰੀ ਏਜੰਟ ਤੇ ਉਸਦੇ ਸਾਥੀ ਤੋਂ ਕਥਿਤ ਤੌਰ ‘ਤੇ ਬੰਦੂਕ ਦੀ ਨੋਕ ‘ਤੇ 2 ਲੱਖ ਰੁਪਏ ਲੁੱਟ ਲਏ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਪ੍ਰਗਤੀ ਮੈਦਾਨ ਸੁਰੰਗ ਦੇ ਅੰਦਰ ਵਾਪਰੀ ਜਦੋਂ ਪੀੜਤ ਪੈਸੇ ਦੇਣ ਲਈ ਕੈਬ ਵਿੱਚ ਗੁੜਗਾਓਂ ਜਾ ਰਹੇ ਸੀ।
ਕੇਜਰੀਵਾਲ ਦਾ LG ‘ਤੇ ਨਿਸ਼ਾਨਾ
ਦੱਸ ਦਈਏ ਕਿ ਲੁਟੇਰਿਆਂ ਨੇ ਸੁਰੰਗ ਵਿੱਚ ਕਾਰ ਨੂੰ ਓਵਰਟੇਕ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਡਿਲੀਵਰੀ ਏਜੰਟ ਇਕ ਕਾਰ ‘ਚ ਜਾ ਰਿਹਾ ਸੀ ਤਾਂ ਬਾਈਕ ‘ਤੇ ਸਵਾਰ 4 ਬਦਮਾਸ਼ਾਂ ਨੇ ਓਵਰਟੇਕ ਕਰਕੇ ਕਾਰ ਨੂੰ ਰੋਕ ਲਿਆ ਅਤੇ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਏ। ਬੈਗ ਵਿੱਚ ਕਰੀਬ 2 ਲੱਖ ਰੁਪਏ ਰੱਖੇ ਹੋਏ ਸਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ LG ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਇਸ ਘਟਨਾ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਅਤੇ LG ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ।
LG shud resign. Make way for someone who can provide safety n security to the people of Delhi.
If Central govt is unable to make Delhi safe, hand it over to us. We will show u how to make a city safe for its citizens. https://t.co/oPtqnAWlgJ
— Arvind Kejriwal (@ArvindKejriwal) June 26, 2023
ਕੇਜਰੀਵਾਲ ਨੇ ਲਿਖਿਆ ਹੈ ਕਿ LG ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕੋਈ ਅਜਿਹਾ ਰਾਹ ਬਣਾਓ ਜੋ ਦਿੱਲੀ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰ ਸਕੇ। ਜੇਕਰ ਕੇਂਦਰ ਸਰਕਾਰ ਦਿੱਲੀ ਨੂੰ ਸੁਰੱਖਿਅਤ ਨਹੀਂ ਬਣਾ ਸਕਦੀ ਤਾਂ ਇਸ ਨੂੰ ਸਾਡੇ ਹਵਾਲੇ ਕਰ ਦਿਓ। ਅਸੀਂ ਤੁਹਾਨੂੰ ਦਿਖਾਵਾਂਗੇ ਕਿ ਇੱਕ ਸ਼ਹਿਰ ਨੂੰ ਇਸਦੇ ਨਾਗਰਿਕਾਂ ਲਈ ਸੁਰੱਖਿਅਤ ਕਿਵੇਂ ਬਣਾਇਆ ਜਾਵੇ।
AAP ਮੰਤਰੀਆਂ ਨੇ ਸਾਧੇ ਐਲਜੀ ‘ਤੇ ਤੰਨਜ
ਪ੍ਰਗਤੀ ਮੈਦਾਨ ਲੁੱਟ ਦੀ ਘਟਨਾ ਨੂੰ ਲੈ ਕੇ ਉਪ ਰਾਜਪਾਲ ਵੀਕੇ ਸਕਸੈਨਾ ‘ਤੇ ਨਿਸ਼ਾਨਾ ਸਾਧਦੇ ਹੋਏ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਜੇਕਰ ਤੁਹਾਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਕੰਮਾਂ ਦਾ ਸਿਹਰਾ ਲੈਣ ਤੋਂ ਸਮਾਂ ਮਿਲਦਾ ਹੈ ਤਾਂ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਵੱਲ ਵੀ ਧਿਆਨ ਦਿਓ। ਦਿੱਲੀ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਤੁਹਾਡਾ ਕੰਮ ਹੈ ਅਤੇ ਹੁਣ ਦਿਨ-ਦਿਹਾੜੇ ਦਿੱਲੀ ਵਿੱਚ ਚੋਰੀ, ਡਕੈਤੀ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਾਂ ਤਾਂ ਤੁਸੀਂ ਸੁਰੱਖਿਆ ਦੀ ਜ਼ਿੰਮੇਵਾਰੀ ਲਓ ਜਾਂ ਫਿਰ ਅਸਤੀਫਾ ਦੇ ਦਿਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h