ਸ਼ੁੱਕਰਵਾਰ, ਮਈ 23, 2025 10:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਹਿਲਾਵਾਂ ਦੀ ਭੂਮਿਕਾ ਅਹਿਮ: ਕੁਲਦੀਪ ਸਿੰਘ ਧਾਲੀਵਾਲ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬਹੁਤ ਸਾਰੇ ਸ਼ਲਾਘਾਯੋਗ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਜਿੱਥੇ ਪਿੰਡਾਂ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਦਸੰਬਰ 20, 2022
in ਅਜ਼ਬ-ਗਜ਼ਬ
0

ਚੰਡੀਗੜ੍ਹ: ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ ਸਰਪੰਚ/ਪੰਚ ਮਹਿਲਾਵਾਂ ਪੂਰੀ ਸਮਰੱਥਾ ਨਾਲ ਆਪਣੇ ਪਿੰਡਾਂ ਦੀ ਅਗਵਾਈ ਵੀ ਕਰ ਰਹੀਆਂ ਹਨ’’।

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬਹੁਤ ਸਾਰੇ ਸ਼ਲਾਘਾਯੋਗ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਜਿੱਥੇ ਪਿੰਡਾਂ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਉੱਥੇ ਹੀ ਪਿੰਡਾਂ ਦੇ ਗਰੀਬ ਲੋਕਾਂ ਨੂੰ ਮਗਨਰੇਗਾ ਸਕੀਮ ਅਧੀਨ ਰੋਜ਼ਗਾਰ ਵੀ ਦਿੱਤਾ ਰਿਹਾ ਹੈ।

ਮਿਊਂਸੀਪਲ ਭਵਨ ਵਿਖੇ ਮੇਟਸ/ਮਹਿਲਾਵਾਂ ਸਿਖਲਾਈ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਆਯੋਜਿਤ ਇੱਕ ਰੋਜਾ ਟ੍ਰੇਨਿੰਗ ਵਰਕਸ਼ਾਪ ਦੌਰਾਨ ਧਾਲੀਵਾਲ ਨੇ ਮਹਿਲਾਵਾਂ/ਮੇਟਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਇਸ ਮੌਕੇ ਮਗਨਰੇਗਾ ਸਕੀਮ ਤਹਿਤ ਹੋਣ ਵਾਲੇ ਕੰਮਾਂ ਸਬੰਧੀ ਪੈਸੇ ਦੇ ਲੈਣ-ਦੇਣ ਵਿੱਚ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਵਰਕ ਮੈਨੇਜਮੈਂਟ ਸਿਸਟਮ ਸੋਫਟਵੇਅਰ, ਮਗਨਰੇਗਾ ਹੈਲਪਲਾਈਨ ਨੰਬਰ 1100 ਅਤੇ ਮਗਨਰੇਗਾ ਸਕੀਮ ਸਬੰਧੀ ਇੱਕ ਬੁੱਕਲੈਟ ਵੀ ਲੋਕ ਅਰਪਣ ਕੀਤੀ। ਇਸ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਚਾਇਤਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪੀਪੀਟੀ ਅਤੇ ਵੀਡੀਓ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ।

ਕੁਲਦੀਪ ਧਾਲੀਵਾਲ ਵਲੋਂ ਵੱਖ-ਵੱਖ ਪੈਰਾਮੀਟਰਾਂ ਦੇ ਅੰਤਰਗਤ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪਿੰਡਾਂ ਵਿੱਚ 10, 000 ਏਕੜ ਤੋਂ ਵੱਧ ਜ਼ਮੀਨਾਂ ਦੇ ਨਜਾਇਜ ਕਬਜੇ ਛੁਡਾਏ ਹਨ ਅਤੇ ਸਫ਼ਲ ਗ੍ਰਾਮ ਸਭਾਵਾਂ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਵਰਸ਼ਾਪ ਮਹਿਲਾਵਾਂ/ਮੇਟਾਂ ਨੂੰ ਮਗਨਰੇਗਾ ਸਕੀਮ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਣ ਵਿੱਚ ਸਹਾਈ ਹੋਵੇਗੀ ਅਤੇ ਜਲਦ ਹੀ ਆਉਂਦੇ ਸਮੇਂ ਵਿੱਚ ਪਿੰਡਾਂ ਦੇ ਵਿੱਚ ਮਗਨਰੇਗਾ ਸਕੀਮ ਅਧੀਨ ਵੱਡੀ ਗਿਣਤੀ ਵਿੱਚ ਮਹਿਲਾ ਮੇਟ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਦੀ ਅਗਵਾਈ ਹੇਠ ਮਗਨੇਰਗਾ ਸਕੀਮ ਤਹਿਤ ਪਿੰਡਾਂ ਦੇ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਵਧੀਆ ਢੰਗ ਨਾਲ ਨੇਪੜੇ ਚਾੜੇ ਜਾ ਸਕਣ।

ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਦਿੱਖ ਬਦਲਣ ਲਈ ਅਤੇ ਪਿੰਡਾਂ ਦੇ ਵਿੱਚ ਹੋਰ ਵਧੀਆਂ ਕੰਮ ਕਰਵਾਉਣ ਲਈ ਸਾਨੂੰ ਸਭ ਨੂੰ ਰਲ-ਮਿਲ ਕੇ ਤਨਦੇਹੀ ਨਾਲ ਟੀਮ ਵਰਕ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਉਂਦੇ ਹੋਏ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ ਅਮਿਤ ਕੁਮਾਰ, ਸੰਯੁਕਤ ਡਾਇਰੈਕਟਰ ਸੰਜੀਵ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੇਟਸ ਅਤੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannkuldeep singh dhaliwalpro punjab tvpunjab governmentpunjab newsPunjab Panchayat MinisterRangala Punjab
Share210Tweet131Share52

Related Posts

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025
Load More

Recent News

ਇਸ ਸਰਕਾਰੀ ਟੈਲੀਕਾਮ ਕੰਪਨੀ ਨੇ ਕਰ ਲਈ ਵੱਡੀ ਤਿਆਰੀ,Users ਨੂੰ ਹੋਵੇਗਾ ਵੱਡਾ ਫਾਇਦਾ

ਮਈ 23, 2025

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

ਟਰੰਪ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਹੁਣ ਇਸ ਯੂਨੀਵਰਸਿਟੀ ‘ਚ ਨਹੀਂ ਮਿਲੇਗਾ ਬਾਹਰਲੇ ਵਿਦਿਆਰਥੀਆਂ ਨੂੰ ਦਾਖਲਾ

ਮਈ 23, 2025

Weather Update: ਪੰਜਾਬ ਦੇ ਇਹਨਾਂ 10 ਜ਼ਿਲਿਆਂ ‘ਚ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.