ਸ਼ੁੱਕਰਵਾਰ, ਫਰਵਰੀ 13, 2026 08:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੌਮੀ ਇਨਸਾਫ ਮੋਰਚੇ ਵੱਲੋਂ 26 ਜਨਵਰੀ ਨੂੰ ਮੋਹਾਲੀ ’ਚ ਕੱਢੇ ਜਾਣ ਵਾਲੇ ਮਾਰਚ ਦਾ ਰੂਟ ਜਾਰੀ, ਨੌਜਵਾਨਾਂ ਨੂੰ ਕੀਤੀ ਗਈ ਇਹ ਖਾਸ ਅਪੀਲ

Mohali Protest: ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਚੰਡੀਗੜ੍ਹ ਦੀਆਂ ਬਰੂਹਾਂ ’ਤੇ 7 ਜਨਵਰੀ ਤੋਂ ਲਗਾਏ ਪੱਕੇ ਮੋਰਚੇ ਨੂੰ 17 ਦਿਨ ਹੋ ਚੁਕੇ ਹਨ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

Mohali Rosh March on January 26: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਵਰ੍ਹਦੇ ਮੀਂਹ ਵਿੱਚ ਵੀ ਜਾਰੀ ਰਿਹਾ। ਕੌਮੀ ਇਨਸਾਫ਼ ਮੋਰਚੇ ਵਲੋਂ 26 ਜਨਵਰੀ 2023 ਨੂੰ ਮੋਹਾਲੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਜਾਣ ਵਾਲੇ ਵਿਸ਼ਾਲ ਰੋਸ਼ ਮਾਰਚ ਦਾ ਵੀ ਰੂਟ ਵੀ ਜਾਰੀ ਕਰ ਦਿੱਤਾ ਹੈ। ਮੋਰਚੇ ਦੇ ਆਗੂਆਂ ਵਲੋਂ ਇਕ ਪੱਤਰਕਾਰ ਸੰਮੇਲਨ ਵਿਚ ਮਾਰਚ ਦੀ ਸਾਰੀ ਰੂਪ ਰੇਖਾ ਦੱਸੀ ਗਈ। ਅੱਜ ਪ੍ਰੈਸ ਕਾਨਫਰੰਸ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬੁਲਾਰਾ ਅਤੇ ਸੀਨੀਅਰ ਵਕੀਲ ਅਮਰ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ।

ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਚੰਡੀਗੜ੍ਹ ਦੀਆਂ ਬਰੂਹਾਂ ’ਤੇ 7 ਜਨਵਰੀ ਤੋਂ ਲਗਾਏ ਪੱਕੇ ਮੋਰਚੇ ਨੂੰ 17 ਦਿਨ ਹੋ ਚੁਕੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਮੋਰਚੇ ’ਤੇ ਸੰਗਤਾਂ ਦਾ ਇਕੱਠ ਵਧਦਾ ਜਾ ਰਿਹਾ ਹੈ, ਹਰ ਰੋਜ਼ ਕਿਸਾਨ ਜੱਥੇਬੰਦੀਆਂ, ਇਨਸਾਫ਼ ਪੰਸਦ ਲੋਕ, ਨਿਹੰਗ ਜੱਥੇਬੰਦੀਆਂ, ਗਾਇਕ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 26 ਜਨਵਰੀ ਨੂੰ ਮੁਹਾਲੀ ਸ਼ਹਿਰ ਵਿਚ ਕੱਢੇ ਜਾਣ ਵਾਲੇ ਰੋਸ਼ ਮਾਰਚ ਸਬੰਧੀਂ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ 2023 ਨੇ ਸਵੇਰੇ 11:00 ਵਜੇ ਪੱਕੇ ਮੋਰਚੇ ਦੇ ਸਥਾਨ ਤੋਂ ਵਿਸ਼ਾਲ ਰੋਸ਼ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ। ਜਿਸ ਦਾ ਮਾਰਗ ਵਾਈ ਪੀ ਐਸ ਚੌਂਕ ਤੋਂ ਫੇਜ਼-9 ਬੁੜੈਲ ਜ਼ੇਲ੍ਹ ਦੇ ਪਿੱਛੋਂ ਲੰਘਦਾ ਹੋਇਆ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬੱਤੀਆਂ ਤੋਂ ਹੁੰਦਾ ਹੋਇਆ ਫੇਜ਼-11 ਦੇ ਗੁਰਦੁਆਰਾ ਪਹੁੰਚੇਗਾ ਉੱਥੋਂ ਫੇਜ਼ 11ਦੀਆਂ ਬੱਤੀਆਂ ਤੋਂ ਬੈਸਟੈਕ ਮਾਲ ਹੁੰਦਾ ਹੋਇਆ ਆਈਸਰ ਦੀਆਂ ਬੱਤੀਆਂ ਤੋਂ ਏਅਰ ਪੋਰਟ ਸੜਕ ਤੋਂ ਹੁੰਦਾ ਹੋਇਆ ਗੁਰੂਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਪਹੁੰਚੇਗਾ।

ਉਨ੍ਹਾਂ ਅੱਗੇ ਕਿਹਾ ਕਿ ਮਾਰਚ ਅੱਗੇ ਵੱਧਦਾ ਹੋਇਆ ਕੁੰਭੜਾ ਚੌਂਕ, ਫੇਜ਼-7 ਦੀਆਂ ਬੱਤੀਆਂ ਤੋਂ ਚਾਵਲਾ ਚੌਂਕ ਹੁੰਦਾ ਹੋਇਆ 3-5 ਦੀਆਂ ਬੱਤੀਆਂ ਤੋਂ ਮਦਨਪੁਰ ਚੌਂਕ ਪਹੁੰਚੇਗਾ ਅਤੇ ਵਾਈ ਪੀ ਐਸ ਚੌਂਕ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਇਸ ਰੋਸ਼ ਮਾਰਚ ਵਿਚ ਸ਼ਹੀਦਾਂ ਅਤੇ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ, ਢਾਡੀ, ਕਵੀਸ਼ਰ ਅਤੇ ਨਿਹੰਗ ਜੱਥੇਬੰਦੀਆਂ ਮਾਰਚ ਵਿਚ ਉਚੇਚੇ ਤੌਰ ’ਤੇ ਸ਼ਮੂਲੀਅਤ ਕਰਨਗੀਆਂ। ਪੰਜਾਬ, ਹਰਿਆਣਾ ਅਤੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ, ਧਾਰਮਕ ਅਤੇ ਸਮਾਜਕ ਜੱਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਸੰਗਤਾਂ ਨੂੰ ਵੱਡੇ ਪੱਧਰ ’ਤੇ ਰੋਸ਼ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਬੇਨਤੀ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਸਜ਼ਾਵਾਂ ਭੁਗਤ ਚੁਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਨਾਲ ਹੀ ਸਰਕਾਰ ਨੂੰ ਸੁੱਖ ਦਾ ਸਾਹ ਆਵੇਗਾ।

ਵਕੀਲ ਦਿਲਸ਼ੇਰ ਸਿੰਘ ਨੇ ਕਿਹਾ ਕਿ ਮਾਰਚ ਵਿਚ ਸ਼ਮੂਲੀਅਤ ਕਰਨ ਨਾਲ ਹੀ ਸਰਕਾਰਾਂ ’ਤੇ ਦਬਾਓ ਬਣੇਗਾ ਅਤੇ ਮਾਰਚ ਵਿਚ ਅਨੁਸਾਸ਼ਨ ਨੂੰ ਪਹਿਲ ਦਿੱਤੀ ਜਾਵੇਗੀ। ਜਿਸ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਵੱਡੀ ਗਿਣਤੀ ਵਿਚ ਸੇਵਾਦਾਰਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ। ਸੀਨੀਅਰ ਵਕੀਲ ਅਮਰ ਸਿੰਘ ਚਾਹਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਸਿੱਖ ਪੰਥ ਨਾਲ ਧੱਕਾ ਕੀਤਾ ਹੈ, ਬਲਤਕਾਰੀ, ਰਾਜੀਵ ਗਾਂਧੀ ਨੂੰ ਮਾਰਨ ਵਾਲੇ ਬਰੀ ਕੀਤੇ ਜਾ ਸਕਦੇ ਹਨ ਪਰ ਜਦੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਸਰਕਾਰਾਂ ਕੰਨੀ ਕਤਰਾਉਣ ਲੱਗ ਪੈਂਦੀਆਂ ਹਨ। ਸਰਕਾਰਾਂ ਅਦਾਲਤਾਂ ਦੇ ਹੁਕੱਮਾਂ ਨੂੰ ਵੀ ਛਿੱਕੇ ਟੰਗ ਦਿੰਦੀਆਂ ਹਨ। ਜਿਸ ਕਾਰਨ ਮਜ਼ਬੂਰਨ ਅਜਿਹੇ ਕਦਮ ਚੁੱਕਣੇ ਪੈਂਦੇ ਹਨ।

ਇਸ ਮੌਕੇ ਮੋਰਚੇ ’ਚ ਪਹੁੰਚੀ ਸੰਗਤ ਨੂੰ ਵੱਖ ਵੱਖ ਬੁਲਾਰਿਆਂ ਜਿਨ੍ਹਾਂ ਵਿਚ ਫਰਮਾਣ ਸਿਘ ਸੰਧੂ, ਡਾ. ਸਾਰੰਗ ਸਿੰਘ, ਬਿੱਟੂ ਖੰਨੇ ਵਾਲਾ, ਬੀਬੀ ਕੁਲਵੰਤ ਕੌਰ ਖ਼ਾਲਸਾ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ 26 ਜਨਵਰੀ ਨੂੰ ਕੱਢੇ ਜਾਣ ਵਾਲੇ ਰੋਸ਼ ਮਾਰਚ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ। ਅੱਜ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਵਰਦੇ ਮੀਂਹ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਹੜ ਆਇਆ ਹੋਇਆ ਸੀ। ਸੰਗਤਾਂ ਦਾ ਧੰਨਵਾਦ ਕਰਦਿਆਂ ਬਾਪੂ ਗੁਰਚਰਨ ਸਿੰਘ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ 26 ਜਨਵਰੀ ਨੂੰ ਰੋੋਸ਼ ਮਾਰਚ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਅਤੇ ਅਨੂਸਾਸ਼ਨ ਵਿਚ ਰਹਿ ਕੇ ਸਰਕਾਰਾਂ ਦੇ ਕੰਨਾਂ ਵਿਚ ਆਪਣੀ ਅਵਾਜ਼ ਪਹੁੰਚਾਣ ਲਈ ਲਾਮਬੰਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Jagtar Singh HawaraMOHALINational Justice Frontpro punjab tvpunjabi newsRelease of Bandi SikhsRosh March on January 26Sikh organizations
Share227Tweet142Share57

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.