Amritsar News: ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ, ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਨਗਰ ਨਿਗਮ ਅੰਮ੍ਰਿਤਸਰ ਵਿਖੇ 20,000 ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ ‘ਤੇ ਲਗਭਗ 3.19 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਕਦਮ ਪਸ਼ੂ ਭਲਾਈ ਅਤੇ ਜਨਤਕ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਕੁੱਤਿਆਂ ਦੀ ਨਸਬੰਦੀ ਕਰਨ ਦੀ ਇਸ ਪਹਿਲ ਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਨਸਬੰਦੀ ਪ੍ਰੋਜੈਕਟ ਦਾ ਉਦੇਸ਼ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਵਿਜ਼ਨ ਦੇ ਅਨੁਸਾਰ ਹੈ।
Local Government Minister @NijjarDr announced that Punjab Government has taken a significant step towards ensuring the safety of its residents by investing ₹3.19 crore in the sterilization of dogs in Municipal Corporation Amritsar. pic.twitter.com/rd7IzY8j85
— Government of Punjab (@PunjabGovtIndia) April 23, 2023
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਵਿੱਚ ਨਿਵੇਸ਼ ਕਰਨ ਦਾ ਫੈਸਲਾ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਇਸ ਪਹਿਲਕਦਮੀ ਦਾ ਖੇਤਰ ਵਿੱਚ ਮਨੁੱਖਾਂ ਅਤੇ ਜਾਨਵਰਾਂ ਦੋਵਾਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h