GT Road to Chawa-Samrala Road: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀਟੀ ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਅਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ।
Public Works Minister @AapHarbhajan said that Govt will strengthen the GT Road to Chawa-Samrala Road via Roopa, Bagli, Dehru Road to fulfil the demand of the people of this area. Cabinet Minister said that ₹481.15 lakh are to be spent on strengthening of GT Road. pic.twitter.com/qgBDGQPMjU
— Government of Punjab (@PunjabGovtIndia) June 7, 2023
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਅਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h