ਮੰਗਲਵਾਰ, ਮਾਰਚ 10, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ, ਕੰਮਕਾਜ ਦਾ ਲਿਆ ਜਾਇਜ਼ਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।

by Bharat Thapa
ਜਨਵਰੀ 18, 2023
in ਪੰਜਾਬ
0

ਚੰਡੀਗੜ੍ਹ/ਪਟਿਆਲਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।

ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।

ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਡਰਾਈਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਅਤੇ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਉਚੇਚੇ ਤੌਰ ‘ਤੇ ਜਾਇਜ਼ਾ ਲਿਆ।

ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ-ਮੋਰੀਆਂ ਬੰਦ ਕਰਕੇ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit Singh Bhullarpropunjabtvthe officeTransport MinisterUnexpected checking
Share221Tweet138Share55

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.