ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਮਰਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਗਜੀਵਨ ਸਿੰਘ ਖੀਰਨੀਆਂ ਅਕਾਲੀ ਦਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ | ਇਹ ਜਾਣਕਾਰੀ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ MP ਭਗਵੰਤ ਮਾਨ ਦੀ ਅਗਵਾਈ ਹੇਠ ਜਗਜੀਵਨ ਸਿੰਘ ਖੀਰਨੀਆ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ | ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਸਮਰਾਲਾ ਦੇ ਵਿੱਚ ਇਸ ਵਾਰ ਕਿਸੇ ਹੋਰ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਜਗਜੀਵਨ ਸਿੰਘ ਖੀਰਨੀਆ ਦੀ ਨਾਰਾਜ਼ਗੀ ਚੱਲ ਰਹੀ ਹੈ |