ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਉੱਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਐਮ.ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰ ਇਹ ਅਪੀਲ ਕੀਤੀ ਕਿ, ਪੰਜਾਬ ਦੇ ਮਾਣ ਦਾ ਪ੍ਰਤੀਕ ਪੰਜਾਬ ਯੂਨੀਵਰਸਿਟੀ ਦੇ ਅਸਲ ਚਰਿੱਤਰ ਨਾਲ ਕੋਈ ਛੇੜਛਾੜ ਨਾ ਕੀਤੀ ਜਾਏ, ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਯੂਨੀਵਰਸਿਟੀ ਨਾਲ ਜੁੜੇ ਪੰਜਾਬ ਦੇ ਕਾਲਜਾਂ ਨੂੰ ਇਸ ਤੋਂ ਅਲਹਿਦਾ ਕਰਨ ਦੀ ਕੋਸ਼ਿਸ਼ਾਂ ਨੂੰ ਨੱਥ ਪਾ ਪੰਜਾਬ ਵਿਰੋਧੀ ਕਾਰਵਾਈਆਂ ‘ਤੇ ਰੋਕ ਲਾਈ ਜਾਵੇ।
ਇਸ ਦੇ ਜਵਾਬ ਵਿੱਚ ਉੱਪ-ਰਾਸ਼ਟਰਪਤੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਨਿੱਜੀ ਤੌਰ ‘ਤੇ ਇਸ ਪੂਰੇ ਮਾਮਲੇ ਦੀ ਨਜ਼ਰਸਾਨੀ ਕਰ ਰਹੇ ਹਨ। ਅਤੇ ਕੁਝ ਵੀ ਗਲਤ ਨਹੀਂ ਹੋਣ ਦੇਣਗੇ। ਜਿਸਦੇ ਉੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।