Maharashtra Lynching Case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਸੂਬੇ ਵਿਚ ਲੋਕਾਂ ਵਿਚ ਵਧੇਰੇ ਆਪਸੀ ਸਮਠ ਪੈਦਾ ਕਰਨ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਵਾਸਤੇ ਜਾਗਰੂਕਤਾ ਲਿਆਵੁਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਦੇਸ਼ ਭਰ ਵਿਚ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਭੂਮਿਕਾ ਬਾਰੇ ਜਾਗਰੂਕਤਾ ਲਹਿਰ ਆਰੰਭੀ ਜਾਵੇ।
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਤਿੰਨ ਸਿਕਗਲੀਗਰ ਸਿੱਖਾਂ ਦਾ ਕਤਲੇਆਮ ਕਰਨ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿਉਂਕਿ ਇਕ ਸੂਬਾ ਜੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਕਾਰਨ ਦੁਨੀਆਂ ਭਰ ਵਿਚ ਪ੍ਰਸਿੱਧ ਹੈ ਅਤੇ ਜੋ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਇਤਿਹਾਸਕ ਤੌਰ ’ਤੇ ਜੁੜੇ ਹੋਣ ਕਾਰਨ ਪ੍ਰਸਿੱਧ ਹੈ, ਵਿਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਹ ਪੀੜਤਾਂ ਦੇ ਪਰਿਵਾਰਾਂ ਚੋਂ ਇੱਕ ਇੱਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਅਤੇ ਐਕਸ ਗ੍ਰੇਸ਼ੀਆ ਗਰਾਂਟ ਪ੍ਰਦਾਨ ਕਰਨ। ਬਾਦਲ ਨੇ ਸਰਦਾਰ ਗੁਰਿੰਦਰ ਸਿੰਘ ਬਾਜਵਾ ਦੀ ਡਿਊਟੀ ਲਗਾਈ ਕਿ ਉਹ ਪ੍ਰਭਾਵਤ ਪਰਿਵਾਰਾਂ ਨੂੰ ਨਿੱਜੀ ਤੌਰ ’ਤੇ ਜਾ ਕੇ ਮਿਲਣ ਅਤੇ ਪੀੜਤ ਕ੍ਰਿਪਾਲ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀ ਅਰੁਣ ਸਿੰਘ ਤਾਕ ਤੇ ਗੋਰਾ ਸਿੰਘ ਢੁਡਾਨੀ ਦੇ ਪਰਿਵਾਰ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕਰਨ ਅਤੇ ਇਹ ਦੱਸਣ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਹੀਂ ਸਾਰੀ ਦੁਨੀਆਂ ਤੋਂ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੁਨੀਆਂ ਭਰ ਵਿਚ ਸਿੱਖ ਕੌਮ ਦੇ ਹਰ ਮੈਂਬਰ ਦੇ ਹਿੱਤਾਂ ਦੀ ਰਖਵਾਲੀ ਯਕੀਨੀ ਬਣਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h