ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਕਸਰ ਆਪਣੀਆਂ ਗਤਿਵਿਧਿਆਂ ਦੇ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਪਰ ਹੁਣ ਸਲਮਾਨ ਖਾਨ ਦਾ ਨਾਮ ਇਕ ਹੋਰ ਚਰਚਾ ਵਿੱਚ ਜੁੜ ਗਿਆ ਹੈ ਦੱਸ ਦੇਈਏ ਕਿ ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੋਣ ਦੇ ਖਦਸ਼ੇ ਤੋਂ ਸਲਮਾਨ ਖਾਨ ਦੇ ਘਰ ‘ਚ ਬੁਲੇਟ ਪਰੂਫ ਦੀਵਾਰ ਬਣਾਈ ਗਈ ਹੈ।
ਜਿਵੇਂ ਕਿ ਜਾਣਕਾਰੀ ਮੁਤਾਬਿਕ ਪਿਛਲੇ ਸਾਲ ਅਪ੍ਰੈਲ ਵਿੱਚ, ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿੱਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਕੀਤੀ ਗਈ ਸੀ। ਉਦੋਂ ਸਲਮਾਨ ਦੇ ਘਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਵੀ ਬੁਲੇਟ ਪਰੂਫ ਹੋ ਗਈਆਂ ਹਨ।
ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ‘ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚੱਲ ਰਿਹਾ ਸੀ। ਹੁਣ ਅਪਾਰਟਮੈਂਟ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ। NDTV ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਸਲਮਾਨ ਦੀ ਸੁਰੱਖਿਆ ਪ੍ਰਣਾਲੀ ਨੂੰ ਹਾਈਟੈਕ ਬਣਾਇਆ ਗਿਆ ਹੈ। ਘਰ ਦੇ ਆਲੇ-ਦੁਆਲੇ ਹਾਈ ਰੈਜ਼ੋਲਿਊਸ਼ਨ ਵਾਲੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।
ਸਲਮਾਨ ਖਾਨ ਗਲੈਕਸੀ ਅਪਾਰਟਮੈਂਟ ਦੀ ਗਰਾਊਂਡ ਫਲੋਰ ‘ਤੇ 1BHK ‘ਚ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਮਾਤਾ-ਪਿਤਾ ਇਸ ਅਪਾਰਟਮੈਂਟ ਦੀ ਪਹਿਲੀ ਮੰਜ਼ਿਲ ‘ਤੇ ਰਹਿੰਦੇ ਹਨ।