ਯੂਟਿਊਬ ਸ਼ੋਅ ‘ਇੰਡੀਆਜ਼ ਗੌਟ ਲੇਟੈਂਟ’ ਵਿਵਾਦ ‘ਤੇ ਇਕ ਨਵੀਂ ਅਪਡੇਟ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ ਇਸ ਮਾਮਲੇ ਵਿੱਚ ਕਾਮੇਡੀਅਨ ਸਮੇ ਰੈਨਾ ਦਾ ਬਿਆਨ ਦਰਜ ਕੀਤਾ ਜਾਣਾ ਹੈ।
ਜਾਣਕਾਰੀ ਅਨੁਸਾਰ ਇਸ ਵੇਲੇ ਉਹ ਵਿਦੇਸ਼ ਵਿੱਚ ਹੈ। ਯੂਟਿਊਬਰ ਅਤੇ ਕਾਮੇਡੀਅਨ ਸਮੇ ਰੈਨਾ ਨੇ ਮਹਾਰਾਸ਼ਟਰ ਸਾਈਬਰ ਸੈੱਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਨ ਦੀ ਬੇਨਤੀ ਕੀਤੀ ਸੀ। ਉਸਨੇ ਇਹ ਬੇਨਤੀ ਇਸ ਲਈ ਕੀਤੀ ਹੈ ਕਿਉਂਕਿ ਉਹ ਇਸ ਸਮੇਂ ਵਿਦੇਸ਼ ਵਿੱਚ ਹੈ।
ਹਾਲਾਂਕਿ, ਮਹਾਰਾਸ਼ਟਰ ਸਾਈਬਰ ਸੈੱਲ ਨੇ ਉਸਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਉਸਨੂੰ ਕੱਲ੍ਹ 18 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਯੂਟਿਊਬਰ ਰਣਵੀਰ ਇਲਾਹਾਬਾਦੀਆ ਨੂੰ ਮਹਾਰਾਸ਼ਟਰ ਸਾਈਬਰ ਸੈੱਲ ਨੇ 24 ਫਰਵਰੀ ਨੂੰ ਪੇਸ਼ ਹੋਣ ਲਈ ਬੁਲਾਇਆ ਹੈ।
ਰਿਪੋਰਟ ਦੇ ਅਨੁਸਾਰ, ਰੈਨਾ ਨੂੰ ਆਪਣਾ ਬਿਆਨ ਨਿੱਜੀ ਤੌਰ ‘ਤੇ ਦਰਜ ਕਰਵਾਉਣਾ ਪਵੇਗਾ। ਸਾਈਬਰ ਸੈੱਲ ਨੇ ਸਮੈ ਰੈਨਾ ਨੂੰ ਕੱਲ੍ਹ ਯਾਨੀ 18 ਫਰਵਰੀ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਹੈ।