ਵਿਜੀਲੈਂਸ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਵਾਲੀ ਸੰਗਤ ਸਿੰਘ ਗਿਲਜੀਆ ਵਲੋਂ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ | ਇਸਦੇ ਚੱਲਦਿਆਂ ਸੰਗਤ ਸਿੰਘ ਗਿਲਜੀਆਂ (Sangat Singh Gilzian) ਨੇ ਪੰਜਾਬ ਐਂਡ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ।