Wheat Procurement Season: ਹਾਲ ਹੀ ‘ਚ ਮੁਕੰਮਲ ਹੋਏ ਕਣਕ ਦੀ ਖਰੀਦ ਸੀਜ਼ਨ ਨਾਲ ਜੁੜੇ ਸਮੁੱਚੇ ਕਾਰਜਾਂ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਲੁਧਿਆਣਾ (ਪੂਰਬੀ) ਸੂਬੇ ਭਰ ਵਿੱਚੋਂ ਦੂਸਰੇ ਸਥਾਨ ‘ਤੇ ਆਇਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੰਡੀਗੜ੍ਹ ਵਿਖੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਲੁਧਿਆਣਾ (ਪੂਰਬੀ) ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦੂਸਰੇ ਸਥਾਨ ਵਜੋਂ ਐਵਾਰਡ ਪ੍ਰਦਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਜਿਸ ਵਿੱਚ ਇੱਕ ਪਾਸਾ ਲੁਧਿਆਣਾ (ਪੂਰਬੀ) ਤੇ ਦੂਸਰਾ ਲੁਧਿਆਣਾ (ਪੱਛਮੀ) ਹੈ। ਫੂਡ ਸਪਲਾਈ ਮੰਤਰੀ ਨੇ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ, ਆਨਲਾਈਨ ਗੇਟ ਪਾਸ, ਵਹੀਕਲ ਟਰੈਕਿੰਗ ਸਿਸਟਮ ਸਮੇਤ ਹੋਰ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਅਤੇ ਸਬੰਧਤ ਵਿਭਾਗਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਲੁਧਿਆਣਾ (ਪੂਰਬੀ) ਸ਼ੇਫਾਲੀ ਚੋਪੜਾ ਨੇ ਇਹ ਐਵਾਰਡ ਪ੍ਰਾਪਤ ਕੀਤਾ।
Sangrur District bagged top position, Ludhiana East 2nd, S.A.S. Nagar 3rd spot in Wheat procurement awards conferred by Food, Civil Supplies & Consumer Affairs Minister Lal Chand Kataruchak. Cabinet Minister congratulated entire staff of Dept. for successful procurement season. pic.twitter.com/pWJmNhvJ37
— Government of Punjab (@PunjabGovtIndia) May 31, 2023
ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ ਗਈ ਅਤੇ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਅੱਗੋਂ ਵੀ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h