ਸ਼ਨੀਵਾਰ, ਮਈ 17, 2025 11:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ 

by Gurjeet Kaur
ਮਾਰਚ 24, 2024
in ਪੰਜਾਬ
0
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ 
– ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ
– ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼  ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ 
– ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ:  ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ.
– ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ 
– ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ  ਸ਼ਰਾਬ  ਦੇ  ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
 
ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।
ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ  ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ ।
ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ  ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।
ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ।
ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ  ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ।
ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ  ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ  ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ।
ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Tags: 'methanol'accusedlatest newspro punjab tvpunjabi newsSangrur fake liquor case
Share220Tweet138Share55

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.