Farmers Protest: ਸੰਗਰੂਰ (Sangrur) ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ (Bhagwant Mann residence) ਦੇ ਸਾਹਮਣੇ ਕਰੀਬ 20 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਚਲ ਰਿਹਾ ਸੀ। ਇਸ ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਵੱਲੋਂ ਕੀਤੀ ਜਾ ਰਹੀ ਸੀ। ਬੀਤੇ ਦਿਨੀਂ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਖੇਤੀ ਮੰਤਰੀ ਕੁਲਦੀਪ ਧਾਲੀਵਾਲ (Kuldeep Dhaliwal) ਦਰਮਿਆਨ ਇੱਕ ਬੈਠਕ ਹੋਈ। ਜਿਸ ‘ਚ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਲਿਖਤੀ ਸਹਿਮਤੀ ਦਿੱਤੀ।
ਸੂਬਾ ਸਰਕਾਰ ਤੋਂ ਮੰਗਾਂ ਮੰਨਣ ਦੀ ਮਿਲੀ ਲਿਖਤੀ ਸਹਿਮਣੀ ਤੋਂ ਬਾਅਦ ਕਿਸਾਨਾਂ ਵਲੋਂ ਸੀਐਮ ਰਿਹਾਇਸ਼ ਬਾਹਰ ਲਾਇਆ ਗਿਆ ਪੱਕਾ ਮੋਰਚਾ ਸ਼ਨੀਵਾਰ ਦੁਪਹਿਰ ਤੱਕ ਚੁੱਕ ਲਿਆ ਜਾਵੇਗਾ। ਦੱਸ ਦਈਏ ਕਿ ਇਸ ਵੇਲੇ ਕਿਸਾਨ ਧਰਨੇ ਦੌਰਾਨ ਜਾਨਾਂ ਗੁਆਉਣ ਵਾਲੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 10-10 ਲੱਖ ਰੁਪਏ ਦੇ ਚੈੱਕ ਸੌਂਪੇ ਜਾਣ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : ਫਰੀਦਕੋਟ ਜੇਲ੍ਹ ‘ਚੋਂ ਬਰਾਮਦ ਹੋਏ ਚਾਰ ਮੋਬਾਇਲ, ਨਹੀਂ ਰਿਹਾ ਜੇਲ੍ਹਾਂ ਚੋਂ ਫ਼ੋਨ ਮਿਲਣ ਦਾ ਸਿਲਸਿਲਾ
ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇਸ ਤੋਂ ਬਾਅਦ ਕਿਸਾਨ ਜੇਤੂ ਰੈਲੀ ਕੱਢਦੇ ਹੋਏ ਧਰਨਾ ਸਮਾਪਤ ਕਰਕੇ ਆਪਣੇ ਘਰਾਂ ਨੂੰ ਪਰਤਣਗੇ।
ਪੰਜਾਬ ਸਰਕਾਰ ਨੇ ਲਿਖਤੀ ਮੰਗਾਂ ਮੰਨੀਆਂ
ਪੰਜਾਬ ਦੀ ‘ਆਪ’ ਸਰਕਾਰ ਨੇ ਕਿਸਾਨਾਂ ਦੀਆਂ ਲਿਖਤੀ ਮੰਗਾਂ ਮੰਨ ਲਈਆਂ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲਾਂ ਵੀ ਜ਼ੁਬਾਨੀ ਤੌਰ ‘ਤੇ ਮੰਨ ਲਿਆ ਸੀ ਪਰ ਇਨ੍ਹਾਂ ਨੂੰ ਲਾਗੂ ਨਾ ਕਰਨ ਕਾਰਨ ਗੁੱਸੇ ‘ਚ ਆਏ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਅਤੇ ਸਰਕਾਰ ਨੂੰ ਲਿਖਤੀ ਰੂਪ ‘ਚ ਮੰਗਾਂ ਮੰਨਣ ਦੀ ਸ਼ਰਤ ਰੱਖੀ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਗਾਂ ਮੰਨੀਆਂ ਗਈਆਂ
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 28 ਅਕਤੂਬਰ 2022 ਨੂੰ ਪਟਿਆਲਾ ਦੇ ਸਰਕਟ ਹਾਊਸ ਵਿਖੇ ਭਾਕਿਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੋਵੇਂ ਧਿਰਾਂ ਸਹਿਮਤ ਹੋ ਗਈਆਂ।
ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਂਝੇ ਤੌਰ ’ਤੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਲਿਖਤੀ ਤੌਰ ’ਤੇ ਮੰਨ ਲਈਆਂ ਹਨ ਅਤੇ ਅੱਜ ਧਰਨਾ ਚੁੱਕ ਲਿਆ ਜਾਵੇਗਾ।
ਇਹ ਵੀ ਪੜ੍ਹੋ : ਫਰੀਦਕੋਟ ਜੇਲ੍ਹ ‘ਚੋਂ ਬਰਾਮਦ ਹੋਏ ਚਾਰ ਮੋਬਾਇਲ, ਨਹੀਂ ਰਿਹਾ ਜੇਲ੍ਹਾਂ ਚੋਂ ਫ਼ੋਨ ਮਿਲਣ ਦਾ ਸਿਲਸਿਲਾ
ਇਹ ਵੀ ਪੜ੍ਹੋ: Accident Chhath Puja: ਛਠ ਦਾ ਪ੍ਰਸ਼ਾਦ ਬਣਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਸਿਲੰਡਰ ਫਟਣ ਕਾਰਨ 25 ਲੋਕ ਝੁਲਸੇ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h