ਸੰਗਰੂਰ ਲੋਕ ਸਭਾ ਸੀਟ ’ਚ ਚੋਣ ਪ੍ਰਚਾਰ ਹੁਣ ਆਖਰੀ ਗੇੜ ’ਚ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਤੇ ਅਕਾਲੀ ਦਲ (ਮਾਨ) ਨੇ ਆਪਣੀ ਪੂਰੀ ਸਿਆਸੀ ਤਾਕਤ ਝੋਕ ਦਿੱਤੀ ਹੈ।
ਪਾਰਟੀਆਂ ਚ ਸ਼੍ਰੋਮਣੀ ਅਕਾਲੀ ਦਲ ( ਅ) ,ਸ਼੍ਰੋਮਣੀ ਅਕਾਲੀ ਦਲ( ਬ) ,ਕਾਂਗਰਸ ,ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪਣੇ ਉਮੀਦਵਾਰ ਖ਼ੜੇ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ( ਅੰਮਿ੍ਤਸਰ ) ਵਲੋਂ ਸਿਮਰਨਜੀਤ ਸਿੰਘ ਮਾਨ,
ਸ਼੍ਰੋਮਣੀ ਅਕਾਲੀ ਦਲ (ਬਾਦਲ),ਬਸਪਾ ਗਠਜੋੜ ਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ,
ਕਾਂਗਰਸ ਪਾਰਟੀ ਵਲੋਂ ਨੌਜੁਆਨ ਆਗੂ ਦਲਬੀਰ ਸਿੰਘ ਗੋਲਡੀ ,
ਆਮ ਆਦਮੀ ਪਾਰਟੀ ਨੇ ਗੁਰਮੇਲ ਸਿੰਘ ਸਰਪੰਚ ਨੂੰ ਚੁਣਿਆ ਹੈ,
ਭਾਜਪਾ ਚ ਨਵੇਂ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ,
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲੋਕ ਸਭਾ ਦੇ ਮੈਂਬਰ ਸਨ,ਵਿਧਾਨ ਸਭਾ ਚੋਣਾਂ ਬਾਅਦ ਸੀਟ ਖਾਲੀ ਹੋ ਗਈ ਸੀ ,
ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ‘ਤੇ 2014 ਅਤੇ 2019 ‘ਚ ਲਗਾਤਾਰ ਦੋ ਵਾਰ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ ਪਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੂੰ ਇਸ ਸੀਟ ਤੋਂ ਅਸਤੀਫ਼ਾ ਦੇਣਾ ਪਿਆ ਸੀ,
ਅਕਾਲੀ ਦਲ ਦੀ ਗੱਲ ਕੀਤੀ ਜਾਵੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ,ਸਿਮਰਨਜੀਤ ਸਿੰਘ ਮਾਨ ਇਕ ਵਾਰ ਫਿਰ ਆਪਣੇ ਬਲ ‘ਤੇ ਚੋਣ ਲੜਨ ਜਾ ਰਹੇ ਹਨ।ਆਮ ਪਾਰਟੀ ਵੱਲੋਂ ਸਾਧਾਰਨ ਵਰਕਰ ਗੁਰਮੇਲ ਸਿੰਘ ਘਰਾਚੋਂ ਹਨ, ਇਕ ਦਿਨ ਪਹਿਲੇ ਪਰਮਿੰਦਰ ਸਿੰਘ ਢੀਂਡਸਾ ਤੇ ਕੇਵਲ ਸਿੰਘ ਢਿੱਲੋਂ ਦਾ ਵੀ ਲੋਕਾਂ ਵੱਲੋ ਜਬਰਦਸਤ ਵਿਰੋਧ ਕੀਤਾ ਗਿਆ ਹੈ।
ਇਹ ਜਿਕਰਯੋਗ ਹੈ ਕਿ ਚੋਣ ਪ੍ਰਚਾਰ ਦੀ ਗੱਲ ਕੀਤੀ ਜਾਵੇ ਤਾਂ ਸੁਖਬੀਰ ਬਾਦਲ, ਰਾਜਾ ਵੜਿੰਗ ਅਤੇ ਭਾਜਪਾ ਦੇ ਛੋਟੇ-ਵੱਡੇ ਆਗੂਆਂ ਵਾਂਗ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਲਈ ਆਪ ਹੀ ਮੋਰਚਾ ਸੰਭਾਲਦੇ ਆਪਣੇ ਪੱਧਰ ਤੇ ਪ੍ਰਚਾਰ ਕੀਤਾ ਹੈ , ਮਿਲੀ ਹੋਈ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭੈਣ ਕਮਲਦੀਪ ਕੌਰ ਲਈ ਦਿਨ-ਰਾਤ ਇਕ ਕਰ ਦਿੱਤਾ ਹੈ।
ਪਰ ਇਸ ਵਾਰ ਲੋਕ ਦੇ ਦਿਲਾਂ ‘ਚ੍ ਕੌਣ ਬਾਜੀ ਮਾਰੇਗਾ ਇਹ ਤਾ ਨਤੀਜੇ ਤੋਂ ਬਾਅਦ ਹੀ ਪਤਾ ਲਗੇਗਾ।