ਸੰਗਰੂਰ: ਸੁਰੇਂਦਰ ਲਾਂਬਾ (IPS) ਐੱਸਐੱਸਪੀ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪਲਾਸਟਿਕ ਤੇ ਚਾਇਨਾ ਡੋਰ ਦੇ 2 ਸਪਲਾਇਰ ਗ੍ਰਿਫਤਾਰ ਕਰਦਿਆਂ 32 ਗੁੱਟ ਪਲਾਸਟਿਕ ਡੋਰ ਬਰਾਮਦ ਕੀਤੀ ਗਈ ਹੈ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ/ਚਾਇਨਾ ਡੋਰ ਵੇਚਣ, ਭੰਡਾਰ ਅਤੇ ਵਰਤੋਂ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਵਿਖੇ ਮੁਖਬਰੀ ਮਿਲਣ ‘ਤੇ ਸੰਜੀਵ ਕੁਮਾਰ ਪੁੱਤਰ ਨੰਦ ਲਾਲ ਵਾਸੀ ਪੱਕੀ ਗਲੀ ਦਰਵਾਜ਼ਾ ਸ਼ੇਰਪੁਰ ਨੂੰ ਮੌਕੇ ਤੋਂ ਕਾਬੂ ਕਰਕੇ ਉਸਦੇ ਕਬਜ਼ੇ ਚੋਂ 17 ਫੁੱਟ ਪਲਾਸਟਿਕ/ਚਾਇਨਾ ਡੋਰ ਬ੍ਰਾਮਦ ਕਰਵਾ ਕੇ ਮੁਕੱਦਮਾ ਨੰਬਰ 03 ਮਿਤੀ 10.01.2023 ਅ/ਧ 188 ਹਿੰ:ਡੰ: ਥਾਣਾ ਸ਼ੇਰਪੁਰ ਦਰਜ਼ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਵਿਖੇ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਜਸਵੀਰ ਸਿੰਘ ਵਾਸੀ ਵਾਰਡ ਨੰਬਰ 06, ਭਵਾਨੀਗੜ੍ਹ ਪਾਸੋਂ 15 ਗੁੱਟ ਪਲਾਸਟਿਕ/ਚਾਇਨਾ ਡੋਰ ਬ੍ਰਾਮਦ ਕਰਵਾ ਕੇ ਮੁਕੱਦਮਾ ਨੰਬਰ 11 ਮਿਤੀ 10.01.2023 ਅ/ਧ 188 ਹਿੰ:ਡੰ: ਥਾਣਾ ਭਵਾਨੀਗੜ੍ਹ ਦਰਜ ਕਰਵਾਇਆ ਗਿਆ। ਐੱਸਐੱਸਪੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਕੇ ਚਾਇਨਾ ਡੋਰ ਦੀ ਸਪਲਾਈ ਭਾਰੀ ਮਾਤਰਾ ਵਿੱਚ ਕੀਤੀ ਗਈ ਹੈ ਅਤੇ ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ/ਚਾਇਨਾ ਡੋਰ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ ਅਤੇ ਜੇਕਰ ਕੋਈ ਵਿਅਕਤੀ ਪਲਾਸਟਿਕ/ਚਾਇਨਾ ਡੋਰ ਵੇਚਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਸੰਗਰੂਰ ਪੁਲਿਸ ਦੇ ਕੰਟਰੋਲ ਰੂਮ ਨੰਬਰ 80545-45100 ਜਾਂ 80545-45200 ‘ਤੇ ਦਿੱਤੀ ਜਾਵੇ ਤਾਂ ਜੋ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h