ਨਵੀਂ ਦਿੱਲੀ: ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫਸਲਾਂ ਦੀ ਢੁੱਕਵੀਂ ਕੀਮਤ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ 2021 ਵਿੱਚ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕੁਦਰਤੀ ਖੇਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਖੇਤੀਯੋਗ ਰਕਬਾ ਸਿਰਫ 1.5 ਫੀਸਦੀ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਰਤੀਆਂ ਜਾਂਦੀਆਂ ਖਾਦਾਂ ਅਤੇ ਕੀਟਨਾਸ਼ਕ ਦਾ ਕੁੱਲ 9 ਫੀਸਦੀ ਹਿੱਸਾ ਸਿਰਫ਼ ਪੰਜਾਬ ਵਰਤ ਰਿਹਾ। ਇਸ ਨਾਲ ਧਰਤੀ ਪ੍ਰਦੂਸ਼ਿਤ ਹੋ ਰਹੀ ਹੈ। ਇਸ ਲਈ ਕੁਦਰਤੀ ਖੇਤੀ ਵੱਲ ਮੁੜਿਆ ਜਾਵੇ ਅਤੇ ਖੇਤੀ ਵਿਭਿੰਨਤਾ ਨੂੰ ਅਪਣਾਇਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਠੋਸ ਨੀਤੀ ਬਣਾਵੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨੀ ਨੂੰ ਕਰਜ਼ ਜਾਲ ’ਚੋਂ ਕੱਢਣ ਲਈ ਕਾਰਪੋਰੇਟਾਂ ਦੀ ਤਰਜ਼ ’ਤੇ ਕਿਸਾਨੀ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h