Shooters Of Gopi Dallewalia Gang: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਚੰਡੀਗੜ੍ਹ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ ‘ਚ ਸੰਤੋਖ ਸਿੰਘ ਦੇ ਘਰ ‘ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਅਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ।
.@PunjabPoliceInd‘s Anti-Gangster Task Force in a joint operation with Moga Police solved the cold-blooded murder of Santokh Singh with the arrest of three shooters of Gopi Dallewalia gang, said @DGPPunjabPolice Gaurav Yadav. pic.twitter.com/FRHVYQSFnx
— Government of Punjab (@PunjabGovtIndia) July 28, 2023
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h