ਐਤਵਾਰ, ਜਨਵਰੀ 11, 2026 01:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਤਾਜ਼ਾ ਹਾਲਾਤਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਕੀਤੀ ਸਖ਼ਤ ਨਿਖੇਧੀ, ਨਾਲ ਹੀ ਗਰਦਾਵਰੀਆਂ ਜਲਦੀ ਕਰਵਾਉਣ ਦੀ ਕੀਤੀ ਮੰਗ

Punjab News: ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਤਬਾਹ ਹੋਈ ਫਸਲ ਦੀ ਤਰੁੰਤ ਮੁਆਵਜ਼ੇ ਦੀ ਮੰਗ ਕਰਨ ਦੇ ਨਾਲ ਨਾਲ ਪੰਜਾਬ ਦੀਆਂ ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਮੋਰਚੇ ਵਿੱਚ ਸ਼ਾਮਲ ਕੀਤਾ ਗਿਆ।

by ਮਨਵੀਰ ਰੰਧਾਵਾ
ਮਾਰਚ 30, 2023
in ਪੰਜਾਬ
0

Sanyukt Kisan Morcha Punjab Chapter: ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ ਮਹਿਮਾ ਅਤੇ ਹਰਜੀਤ ਸਿੰਘ ਰਵੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਅੰਦਰ ਬਣੇ ਦਹਿਸ਼ਤ ਦੇ ਮਾਹੌਲ ਬਾਰੇ ਵਿਸਥਾਰ ਵਿੱਚ ਵਿਚਾਰ ਚਰਚਾ ਹੋਈ।

ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਤਬਾਹ ਹੋਈ ਫਸਲ ਦੀ ਤਰੁੰਤ ਮੁਆਵਜ਼ੇ ਦੀ ਮੰਗ ਕਰਨ ਦੇ ਨਾਲ ਨਾਲ ਪੰਜਾਬ ਦੀਆਂ ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਮੋਰਚੇ ਵਿੱਚ ਸ਼ਾਮਲ ਕੀਤਾ ਗਿਆ।

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਫੜਨ ਲਈ ਕੇੰਦਰ ਅਤੇ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅਤੇ ਤੈਅਸ਼ੁਦਾ ਤਰੀਕੇ ਨਾਲ ਪੰਜਾਬ ਦਾ ਸ਼ਾਤ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਵਜ਼ਾ ਲਗਾਈ ਗਈ ਕੇੰਦਰੀ ਫੋਰਸ ਅਤੇ ਕੇੰਦਰੀ ਅਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਪੰਜਾਬੀ ਨੌਜਵਾਨਾਂ ਤੇ ਲਾਏ ਗਏ ਐੱਨ ਐੱਸ ਏ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ ਅਤੇ ਬੇਕਸੂਰ ਨੌਜਵਾਨਾਂ ਦੀ ਫੜੋ ਫੜਾਈ ਬੰਦ ਕਰਕੇ ਗਿਰਫਤਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਪੂਰੇ ਭਾਰਤ ਵਿੱਚ ਬਣੀ ਪੰਜਾਬੀਆਂ ਦੀ ਸ਼ਾਖ ਨੂੰ ਦੋਵ‍ਾਂ ਸਰਕਾਰਾਂ ਨੇ ਨੈਸ਼ਨਲ ਮੀਡੀਆ ਨਾਲ ਮਿਲਕੇ ਮਿੱਟੀ ਵਿੱਚ ਰੋਲਿਆ ਹੈ। ਇਸ ਸਾਰੇ ਵਰਤਾਰੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਨੂੰ ਇਹ ਸਾਰਾ ਡਰਾਮਾ ਖ਼ਤਮ ਲਈ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਹੌਲ ਠੀਕ ਨਾ ਕੀਤਾ ਤਾਂ ਸੰਯੁਕਤ ਮੋਰਚਾ ਸੰਘਰਸ਼ ਕਰਨ ਬਾਰੇ ਫੈਸਲਾ ਕਰੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਯੂਏਪੀਏ ਤੇ ਐੱਨਐੱਸਏ ਵਰਗੇ ਕਾਨੂੰਨ ਮੁੱਢੋ ਹੀ ਖ਼ਤਮ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਹੀ ਕੇੰਦਰ ਅਤੇ ਪੰਜਾਬ ਸਰਕਾਰ ਦੀਆਂ ਚਾਲਾਂ ਅਤੇ ਲੋਕ ਵਿਰੋਧੀ ਨੀਤੀਆਂ ਦਾ ਟਾਕਰਾ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕੀ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ 50 ਹਜ਼ਾਰ ਰੂਪੈ ਪ੍ਰਤੀ ਏਕੜ ਮੁਆਵਜ਼ਾ ਤਰੁੰਤ ਗਿਰਦਾਵਰੀਆਂ ਕਰਵਾ ਕੇ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾਣ। ਉਨ੍ਹਾਂ ਕਿਹਾ ਕਿ ਅੱਜ ਤਿਆਰ ਹੋਈ ਫਸਲ ਦਾ ਖਤਮ ਹੋ ਜਾਣਾ ਕਿਸਾਨਾਂ ਲਈ ਆਰਥਿਕ ਅਤੇ ਮਾਨਸਿਕ ਤੌਰ ਬਹੁਤ ਵੱਡਾ ਬੋਝ ਹੈ, ਕਿਉਂਕਿ ਫਸਲ ਨੂੰ ਤਿਆਰ ਕਰਨ ਵਿੱਚ ਕਿਸਾਨਾਂ ਦਾ ਵੱਡਾ ਖਰਚ ਹੋਇਆ ਹੈ ਅਤੇ ਹੁਣ ਕੋਈ ਹੋਰ ਫਸਲ ਨਹੀ ਬੀਜੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਹ ਮੰਗ ਕਰਦਾ ਹੈ ਕਿ ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚਾ ਨਾਲ ਤਰੁੰਤ ਮੀਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਕੇੰਦਰ ਸਰਕਾਰ ਨਾਲ ਮਿਲਕੇ ਕਿਸਾਨਾਂ ਦੀਆਂ ਫਸਲਾਂ ਦੀ ਬੀਮਾਂ ਯੋਜਨਾ ਬਣਾਈ ਜਾਵੇ ਤਾਂ ਜੋ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕੀਆਂ ਜਾ ਸਕਣ।

ਮੀਟਿੰਗ ਵਿੱਚ ਪੰਜਾਬ ਦੀਆਂ ਦੋ ਹੋਰ ਜਥੇਬੰਦੀਆਂ ਬੀਕੇਯੂ ਡਕੌੰਦਾ (ਮਨਜੀਤ ਧਨੇਰ ਗਰੁੱਪ) ਅਤੇ ਬੀਕੇਯੂ ਏਕਤਾ ਆਜ਼ਾਦ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਵਿੱਚ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ, ਬੂਟਾ ਸਿੰਘ ਬੁਰਜਗਿੱਲ, ਵੀਰਪਾਲ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਮਨਜੀਤ ਸਿੰਘ ਰਾਏ, ਬਲਵਿੰਦਰ ਸਿੰਘ ਰਾਜੂ ਔਲਖ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਕਿਰਨਜੀਤ ਸਿੰਘ ਸੇਖੋਂ, ਗੋਮਾ ਸਿੰਘ, ਕੁਲਦੀਪ ਸਿੰਘ ਬਜ਼ੀਦਪੁਰ, ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ, ਜਗਮਨਦੀਪ ਸਿੰਘ ਭੜੀ, ਮਨਜੀਤ ਸਿੰਘ ਧਨੇਰ, ਜਗਸੀਰ ਸਿੰਘ ਸਾਧੂਵਾਲਾ, ਕੁਲਵੰਤ ਸਿੰਘ ਮੌਲਵੀਵਾਲਾ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਅਜਨਾਲਾ, ਰਘਬੀਰ ਸਿੰਘ ਮਹਿਮਵਾਲ, ਰਾਜਵਿੰਦਰ ਕੌਰ ਰਾਜੂ, ਨਰਵੈਲ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਬਲਵਿੰਦਰ ਸਿੰਘ ਮੱਲੀਨੰਗਲ, ਗੁਰਜੀਤ ਸਿੰਘ ਨੀਲਾ ਨਲੋਆ ਸ਼ਾਮਲ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BKU DakoundaBKU Ekta AzadCentral Forcescentral governmentcrop damageNSApro punjab tvPunjab Environmentpunjab farmersPunjab Nwspunjab weatherpunjabi newsSanyukt kisan morcha
Share224Tweet140Share56

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.