ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ।ਦੁਨੀਆਭਰ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ।ਹੁਣ ਇਹ ਦੇਖਣਾ ਦਿਲਚਸਪ ਰਹੇਗਾ ਕਿ ਕਿਹੜਾ ਉਮੀਦਵਾਰ ਕਿੰਨੀਆਂ ਵੋਟਾਂ ਨਾਲ ਜਿੱਤ ਹਾਸਲ ਕਰਦਾ ਹੈ।ਜੇਕਰ ਫਰੀਦਕੋਟ ਦੀ ਗੱਲ ਕੀਤੀ ਜਾਵੇ ਤਾਂ ਫਰੀਦਕੋਟ 13 ਲੋਕ ਸਭਾ ਹਲਕਿਆਂ ‘ਚੋਂ ਇਕ ਹੈ।ਇਸ ‘ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਰਹੇ ਹਨ।ਇਸ ਸੀਟ ‘ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ।
ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਵੱਡੀ ਗਿਣਤੀ ਨਾਲ ਲੀਡ ਕਰ ਰਹੇ ਹਨ।
ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ: 155745
ਆਮ ਆਦਮੀ ਪਾਰਟੀ: ਕਰਮਜੀਤ ਅਨਮੋਲ, 105560
ਕਾਂਗਰਸ; ਅਮਰਜੀਤ ਕੌਰ ਸਾਹੋਕੇ: 69992
ਭਾਜਪਾ: ਗਾਇਕ ਹੰਸ ਰਾਜ ਹੰਸ: 42553
ਸ਼੍ਰੋਮਣੀ ਅਕਾਲੀ ਦਲ: ਰਾਜਵਿੰਦਰ ਸਿੰਘ ਧਰਮਕੋਟ : 69439
ਬਸਪਾ: ਗੁਰਬਖਸ਼ ਸਿੰਘ 3955
ਦੱਸ ਦੇਈਏ ਕਿ ਫਰੀਦਕੋਟ ਲੋਕ ਸਭਾ ਹਲਕਾ 1977 ‘ਚ ਹੋਂਦ ‘ਚ ਆਇਆ ਸੀ ਅਤੇ ਉਸ ਸਮੇਂ ਇਸ ‘ਚ ਫਰੀਦਕੋਟ, ਕੋਟਕਪੂਰਾ, ਪੰਜ-ਗਰਾਈ, ਮੋਗਾ, ਬਾਘਾਪੁਰਾਣਾ, ਮੁਕਤਸਰ, ਮਲੋਟ ਗਿੱਦੜਬਾਹਾ ਅਤੇ ਲੰਬੀ ਵਿਧਾਨ ਸਭਾ ਦੇ 9 ਹਲਕੇ ਸ਼ਾਮਿਲ ਹਨ।2009 ਦੀਆਂ ਚੋਣਾਂ ਸਮੇਂ ਫਰੀਦਕੋਟ ਲੋਕ ਸਭਾ ਹਲਕਾ ਰਿਜ਼ਰਵ ਘੋਸ਼ਿਤ ਹੋ ਗਿਆ ਅਤੇ ਇਸਦੀ ਹੇਠਲੇ ਵਿਧਾਨ ਸਭਾ ਹਲਕਿਆਂ ‘ਚ ਤਬਦੀਲੀ ਕਰ ਦਿੱਤੀ ਗਈ।ਹੁਣ ਇਹ ਲੋਕ ਸਭਾ ਹਲਕਾ 9 ਵਿਧਾਨ ਸਭਾ ਹਲਕਿਆਂ ‘ਚ ਵੰਡਿਆ ਹੋਇਆ ਹੈ।ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਮੋਗਾ, ਧਰਮਕੋਟ, ਗਿੱਦੜਬਾਹਾ, ਫਰੀਦਕੋਟ, ਕੋਟਕਪੂਰਾ, ਜੈਤੋ, ਰਾਮਪੁਰਾ ਫੂਲ।