Celebration of August 15: ਅਰੁਣਾਚਲ ਪ੍ਰਦੇਸ਼, ਸਿੱਕਮ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿੱਚ ਚੀਨ ਦੀ ਸਰਹੱਦ ਨਾਲ ਲੱਗਦੇ ਲਗਪਗ 662 ਪਿੰਡਾਂ ਦੇ ਸਰਪੰਚ 15 ਅਗਸਤ ਦੇ ਜਸ਼ਨਾਂ ਵਿੱਚ ਵਿਸ਼ੇਸ਼ ਮਹਿਮਾਨ ਹੋਣਗੇ। ਇਹ ਸਾਰੇ ਪਿੰਡ ਕੇਂਦਰ ਦੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ (ਵੀਵੀਪੀ) ਦੇ ਅਧੀਨ ਆਉਂਦੇ ਹਨ। ਦੱਸ ਦਈਏ ਕਿ ਇਸ ਵਾਰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਤੋਂ ਭਾਸ਼ਣ ਦੇਣਗੇ ਤਾਂ ਚੀਨ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਸਰਪੰਚ ਵੀ ਇਸ ਦੇ ਗਵਾਹ ਹੋਣਗੇ।
ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਹੈੱਡਕੁਆਰਟਰ ਨੇ ਆਪਣੇ ਕਰਮਚਾਰੀਆਂ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੰਪਰਕ ਅਧਿਕਾਰੀ ਨਿਯੁਕਤ (Liaison Officers ) ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਜ਼ਿਲ੍ਹਾ ਹੈੱਡਕੁਆਰਟਰ ਤੋਂ ਸਰਪੰਚਾਂ ਨੂੰ ਦਿੱਲੀ ਲਿਆ ਕੇ ਵਾਪਸ ਲੈ ਜਾਣ। ਸਾਰੇ ਸੰਪਰਕ ਅਧਿਕਾਰੀ ITBP ਤੋਂ ਹੋਣਗੇ।
ਕੀਤਾ ਗਿਆ ਸੀ ਇਹ ਵਿਸ਼ੇਸ਼ ਪ੍ਰਬੰਧ
ਆਈਟੀਬੀਪੀ ਦੇ ਵਿਭਾਗ ਦੇ ਆਦੇਸ਼ ਨੇ ਇਨ੍ਹਾਂ ਮਹਿਮਾਨਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਹੈ। ਖਾਸ ਤੌਰ ‘ਤੇ ਮਹਿਲਾ ਮਹਿਮਾਨਾਂ ਦਾ ਖਾਸ ਖਿਆਲ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਮਹਿਲਾ ਮਹਿਮਾਨਾਂ ਲਈ ਮਹਿਲਾ ਕਰਮਚਾਰੀਆਂ ਦੀ ਗਿਣਤੀ ਦਾ ਵੀ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ। ਕੁਝ ਜ਼ਿਲ੍ਹੇ ਅਜਿਹੇ ਵੀ ਹੋ ਸਕਦੇ ਹਨ ਕਿ ਇੱਥੇ ਕੋਈ ਅਜਿਹਾ ਵਿਅਕਤੀ ਨਹੀਂ ਮਿਲਦਾ, ਅਜਿਹੀ ਸਥਿਤੀ ਵਿੱਚ ਸਭ ਤੋਂ ਵਧੀਆ ਵਿਕਲਪ ਸੰਪਰਕ ਅਧਿਕਾਰੀ (LO) ਵਲੋਂ ਚੁਣਿਆ ਜਾਵੇਗਾ।
ਔਰਤਾਂ ਦੇ ਮਾਮਲੇ ਵਿੱਚ ਇਹ ਥੋੜਾ ਮੁਸ਼ਕਲ ਹੋ ਸਕਦਾ ਹੈ। ਸੰਭਵ ਹੈ ਕਿ ਅਜਿਹੀ ਸਥਿਤੀ ਵਿਚ ਅਜਿਹੀ ਔਰਤ ਦੀ ਚੋਣ ਕੀਤੀ ਜਾਵੇਗੀ ਜਿਸ ਦੀ ਅੰਗਰੇਜ਼ੀ ਚੰਗੀ ਹੋਵੇ। ਸਾਰੇ ਮਹਿਮਾਨਾਂ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਜਾਵੇਗਾ। ਇੰਨਾ ਹੀ ਨਹੀਂ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਤਹਿਤ ਸਰਹੱਦੀ ਪਿੰਡਾਂ ਦੇ ਸਾਰੇ ਸਰਪੰਚਾਂ ਨੂੰ ਵੀ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।
‘ਦ ਇੰਡੀਅਨ ਐਕਸਪ੍ਰੈਸ’ ਨਾਲ ਗੱਲ ਕਰਦਿਆਂ, ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਬਾਗੋਰੀ ਪਿੰਡ ਦੀ ਸਰਪੰਚ ਸਰਿਤਾ ਰਾਵਤ ਨੇ ਕਿਹਾ ਕਿ 2 ਜੁਲਾਈ ਨੂੰ ਮੈਨੂੰ ਪੰਚਾਇਤ ਅਧਿਕਾਰੀਆਂ ਨੇ ਸੂਚਿਤ ਕੀਤਾ ਕਿ ਮੈਂ ਲਾਲ ਕਿਲ੍ਹੇ ‘ਤੇ ਸੁਤੰਤਰਤਾ ਦਿਵਸ ਸਮਾਰੋਹ ‘ਚ ਸ਼ਾਮਲ ਹੋਣਾ ਹੈ। ਮੇਰੇ ਤੋਂ ਇਲਾਵਾ ਅੱਠ ਗੁਆਂਢੀ ਸਰਪੰਚਾਂ ਨੂੰ ਵੀ ਸੱਦਾ ਪੱਤਰ ਮਿਲਿਆ ਹੈ। ਆਈਟੀਬੀਪੀ ਦੇ ਜਵਾਨ ਲਗਾਤਾਰ ਸਾਡੇ ਨਾਲ ਸੰਪਰਕ ਕਰ ਰਹੇ ਹਨ।
ਕੀ ਹੈ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ?
ਦੱਸ ਦੇਈਏ ਕਿ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਦਾ ਐਲਾਨ 2022 ਦੇ ਬਜਟ ਵਿੱਚ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ ਤਹਿਤ ਚੀਨ ਨਾਲ ਲੱਗਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਣਾ ਹੈ। ਇਸ ਯੋਜਨਾ ਦੇ ਤਹਿਤ, ਅਰੁਣਾਚਲ ਪ੍ਰਦੇਸ਼, ਸਿੱਕਮ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿੱਚ ਦੇਸ਼ ਦੀ ਉੱਤਰੀ ਸਰਹੱਦ ਨਾਲ ਲੱਗਦੇ 19 ਜ਼ਿਲ੍ਹਿਆਂ ਦੇ 46 ਬਲਾਕਾਂ ਵਿੱਚ ਲਗਪਗ 2,967 ਪਿੰਡਾਂ ਨੂੰ ‘ਵਿਆਪਕ ਵਿਕਾਸ’ ਲਈ ਪਛਾਣਿਆ ਗਿਆ ਹੈ। ਯੋਜਨਾ ਦੇ ਪਹਿਲੇ ਪੜਾਅ ਲਈ 662 ਪਿੰਡਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਢਾਂਚੇ ’ਤੇ 4,800 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h