ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਤਬਦੀਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਦਫ਼ਤਰ ਪੰਜਵੀਂ ਮੰਜ਼ਿਲ ‘ਤੇ ਸਥਿਤ ਸੀ।ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਸ ਕਾਰਨ ਬੀਬੀਆਂ ਨਾਲ ਸਬੰਧਿਤ ਵੱਖ-ਵੱਖ ਕੇਸਾਂ ਵਿੱਚ ਨਾਲ ਆਉਣ ਵਾਲੇ ਬਜ਼ੁਰਗਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਬਜ਼ੁਰਗਾਂ ਦੀ ਇਸ ਦਿੱਕਤ ਨੂੰ ਦੇਖਦੇ ਹੋਏ ਕਮਿਸ਼ਨ ਦੇ ਦਫ਼ਤਰ ਨੂੰ ਐਸ. ਸੀ. ਓ. ਨੰਬਰ-5, ਫੇਜ਼-1 ਮੋਹਾਲੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।