Punjab-Haryana Weather 25th December: ਪੰਜਾਬ ਵਿੱਚ ਰਾਤ ਦੇ ਤਾਪਮਾਨ ‘ਚ 1.8 ਡਿਗਰੀ ਅਤੇ ਦਿਨ ਦਾ ਤਾਪਮਾਨ ਆਮ ਨਾਲੋਂ 6.4 ਡਿਗਰੀ ਘੱਟ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰਾਂ ਲੋਕਾਂ ਨੂੰ ਹੋਰ ਪ੍ਰੇਸ਼ਾਨ ਕਰਨਗੀਆਂ।
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਦਾ ਰੋਪੜ ਸੀਜ਼ਨ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਰਿਹਾ। ਇਸ ਕਾਰਨ ਰਾਤ ਵੇਲੇ ਲੁਧਿਆਣਾ, ਮੰਡੀ ਗੋਬਿੰਦਗੜ੍ਹ ਅਤੇ ਅੰਮ੍ਰਿਤਸਰ ਦਾ AQI ਰੈੱਡ ਕੈਟਾਗਰੀ ਵਿੱਚ ਅਤੇ ਦਿਨ ਵੇਲੇ ਔਰੇਂਜ ਕੈਟਾਗਰੀ ਵਿੱਚ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.4 ਡਿਗਰੀ ਘੱਟ ਦਰਜ ਕੀਤਾ ਗਿਆ।
ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੁਪਹਿਰ ਵੇਲੇ ਹਲਕੀ ਧੁੱਪ ਨਿਕਲੀ ਪਰ ਇਸ ਨਾਲ 4 ਤੋਂ 5 ਕਿਮੀ ਹਰ ਘੰਟੇ ਦੀ ਸਾਧਾਰਨ ਰਫ਼ਤਾਰ ਨਾਲ ਚੱਲ ਰਹੀ ਸੀਤ ਲਹਿਰ ਨੇ ਠੰਢ ਦਾ ਅਹਿਸਾਸ ਕਰਵਾਇਆ। ਪੰਜਾਬ ਦੇ 23 ਚੋਂ 17 ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ 16 ਡਿਗਰੀ ਤੋਂ ਘੱਟ ਹੈ। ਗੱਲ ਕਰੀਏ ਮੋਹਾਲੀ ਦੀ ਤਾਂ 17 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
Observed #Minimum #Temperature over #Punjab, #Haryana & #Chandigarh dated 25 DECEMBER 2022 pic.twitter.com/XukQ3MmtKW
— IMD Chandigarh (@IMD_Chandigarh) December 25, 2022
ਉਧਰ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਾਲ 2014 ਵਿੱਚ ਦਸੰਬਰ ਮਹੀਨੇ ਵਿੱਚ ਚੰਡੀਗੜ੍ਹ ਦਾ ਸਭ ਤੋਂ ਘੱਟ ਤਾਪਮਾਨ 2.3 ਡਿਗਰੀ ਦਰਜ ਕੀਤਾ ਗਿਆ ਸੀ।
ਹਰਿਆਣਾ ਦੇ 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ
ਦੂਜੇ ਪਾਸੇ ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਸੂਬੇ ਵਿੱਚ ਰਾਤ ਦਾ ਔਸਤ ਤਾਪਮਾਨ ਆਮ ਨਾਲੋਂ ਢਾਈ ਡਿਗਰੀ ਘੱਟ ਹੈ। ਮਹਿੰਦਰਗੜ੍ਹ ਵਿੱਚ 2.8 ਡਿਗਰੀ ਸੈਲਸੀਅਸ, ਹਿਸਾਰ ਵਿੱਚ 3.6 ਡਿਗਰੀ, ਗੁੜਗਾਉਂ ਵਿੱਚ 4.2 ਡਿਗਰੀ, ਝੱਜਰ ਵਿੱਚ 4.6, ਸੋਨੀਪਤ ਵਿੱਚ 4.8, ਰੋਹਤਕ ਵਿੱਚ 5.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਦੇ ਨਾਲ-ਨਾਲ ਸੂਬੇ ਦੇ ਕੁਝ ਇਲਾਕਿਆਂ ‘ਚ ਧੁੰਦ ਤੋਂ ਵੀ ਕੁਝ ਰਾਹਤ ਮਿਲੀ ਹੈ।
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ 25 ਦਸੰਬਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਹੋਵੇਗਾ, ਉੱਥੇ ਧੁੰਦ ਤੋਂ ਰਾਹਤ ਮਿਲ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h