Satyendar Jain Videos: ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਾਰੀ ਵੀਡੀਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਤੇਂਦਰ ਜੈਨ ਜੇਲ੍ਹ ਸੁਪਰਡੈਂਟ ਅਜੀਤ ਕੁਮਾਰ ਨਾਲ ਮੁਲਾਕਾਤ ਕਰ ਰਿਹਾ ਹੈ। ਇਹ ਵੀਡੀਓ ਇਸ ਸਾਲ 12 ਸਤੰਬਰ ਦਾ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਤੇਂਦਰ ਜੈਨ ਦੇ ਦੋ ਵੀਡੀਓ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਚੋਂ ਇੱਕ ‘ਚ ਉਹ ਮਾਲਸ਼ ਕਰਵਾਉਂਦੇ ਹੋਏ ਨਜ਼ਰ ਆਏ ਸੀ।
ਦੂਜੇ ਵੀਡੀਓ ਵਿੱਚ ਉਹ ਜੇਲ੍ਹ ਦੇ ਬਾਹਰ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਹੁਣ ਤੀਜਾ ਵੀਡੀਓ ਭਾਜਪਾ ਨੇਤਾ ਹਰੀਸ਼ ਖੁਰਾਣਾ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, ‘ਇਮਾਨਦਾਰ ਮੰਤਰੀ ਜੈਨ ਦਾ ਨਵਾਂ ਵੀਡੀਓ ਲਓ। ਰਾਤ ਅੱਠ ਵਜੇ ਜੇਲ੍ਹ ਮੰਤਰੀ ਦੀ ਅਦਾਲਤ ਵਿੱਚ ਜੇਲ੍ਹ ਸੁਪਰਡੈਂਟ ਦੀ ਹਾਜ਼ਰੀ।
ਸਤੇਂਦਰ ਜੈਨ ਦਾ ਤਿਹਾੜ ਚੋਂ ਵੀਡੀਓ ਆਉਣ ਦਾ ਸਿਲਸਿਲਾ ਇੱਥੇ ਹੀ ਨਹੀਂ ਰੁਕਦਾ ਇਸ ਦੇ ਨਾਲ ਹੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਵੱਲੋਂ ਇੱਕ ਨਵਾਂ ਅਤੇ ਚੌਥਾ ਵੀਡੀਓ ਟਵੀਟ ਕੀਤਾ ਗਿਆ ਹੈ। ਇਸ ਨਵੀਂ ਵੀਡੀਓ ‘ਚ ਸਤੇਂਦਰ ਜੈਨ ਕੁਝ ਲੋਕਾਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।
Tihar Jail Superintendent reporting Satyendra Jain Sir. This is @ArvindKejriwal model of Governence. pic.twitter.com/Fauzn65LuM
— Tajinder Pal Singh Bagga (@TajinderBagga) November 26, 2022
ਦੱਸ ਦਈਏ ਕਿ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਸਤੇਂਦਰ ਜੈਨ ਨੂੰ 19 ਨਵੰਬਰ ਨੂੰ ਕੁਝ ਕੈਦੀਆਂ ਤੋਂ ਮਸਾਜ ਕਰਵਾਉਂਦੇ ਦਿਖਾਏ ਗਏ ਇੱਕ ਵੀਡੀਓ ਤੋਂ ਬਾਅਦ ਤਿਹਾੜ ਜੇਲ੍ਹ ਪ੍ਰਭਾਵਸ਼ਾਲੀ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਵੀਆਈਪੀ ਸਹੂਲਤਾਂ ਨੂੰ ਲੈ ਕੇ ਵਿਵਾਦ ਨੂੰ ਲੈ ਕੇ ਸੁਰਖੀਆਂ ‘ਚ ਹੈ। ਮਾਲਸ਼ ਕਰਨ ਵਾਲਾ ਕੈਦੀ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਦੋਸ਼ੀ ਪਾਇਆ ਗਿਆ।
ਭਾਜਪਾ ਨੇਤਾ ਨੇ ਵੀਡੀਓ ਨੂੰ ਲੈ ਕੇ ਦਿੱਲੀ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕੇਜਰੀਵਾਲ ਦਾ ਗੁਡ ਗਵਰਨੈਂਸ ਮਾਡਲ ਹੈ। ਮੰਤਰੀ ਸਤੇਂਦਰ ਜੈਨ ਤਿਹਾੜ ਜੇਲ੍ਹ ਵਿੱਚ ਅਦਾਲਤ ਵਿੱਚ ਬੈਠੇ ਹੋਏ ਹਨ ਅਤੇ ਉਨ੍ਹਾਂ ਦੀਆਂ ਨਿੱਤ ਨਵੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h