Satyendar Jain admit in Safdarjung Hospital: ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜ ਗਈ ਹੈ। ਸਤੇਂਦਰ ਜੈਨ ਨੂੰ ਦਿੱਲੀ ਦੇ ਸਫਦਰਗੰਜ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਤੇਂਦਰ ਜੈਨ ਨੇ ਖ਼ਰਾਬ ਸਿਹਤ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾੂਕ ਆਪ ਆਗੂ ਸਤਿੰਦਰ ਜੈਨ ਨੇ ਖ਼ੁਦ ਜੇਲ੍ਹ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹਾਲਾਂਕਿ, ਸਤੇਂਦਰ ਜੈਨ ਨੂੰ ਹਸਪਤਾਲ ਕਿਉਂ ਲਿਜਾਇਆ ਗਿਆ, ਇਸ ਬਾਰੇ ਅਧਿਕਾਰਤ ਤੌਰ ‘ਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਖਬਰਾਂ ਮੁਤਾਬਕ ਉਨ੍ਹਾਂ ਦੀ ਸਿਹਤ ‘ਚ ਗਿਰਾਵਟ ਆਈ ਹੈ।
Delhi | Jailed AAP leader Satyendar Jain brought to Safdarjung Hospital after he complained of deterioration in health. Details awaited. pic.twitter.com/i6D7plxkIz
— ANI (@ANI) May 22, 2023
ਸਤੇਂਦਰ ਜੈਨ ਨੇ ਘਟਾਇਆ 35 ਕਿੱਲੋ ਭਾਰ
ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਸੀ। ਸਤੇਂਦਰ ਜੈਨ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਏ.ਐਮ. ਸਿੰਘਵੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਬਹੁਤ ਜ਼ਿਆਦਾ ਸਿਹਤ ਸਮੱਸਿਆਵਾਂ ਸੀ, ਉਨ੍ਹਾਂ ਦਾ ਭਾਰ 35 ਕਿਲੋ ਘਟ ਗਿਆ ਸੀ ਤੇ ਹੁਣ ਉਹ ਕਮਜ਼ੋਰ ਹਨ।
ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਉਸ ਦੀ ਪਟੀਸ਼ਨ ਦੀ ਤੁਰੰਤ ਸੂਚੀਬੱਧ ਕਰਨ ਲਈ ਅਦਾਲਤ ਦੀ ਛੁੱਟੀ ਵਾਲੇ ਬੈਂਚ ਕੋਲ ਜਾਣ ਦੀ ਵੀ ਆਜ਼ਾਦੀ ਦਿੱਤੀ।
ਇਸ ਸਾਲ ਅਪ੍ਰੈਲ 2023 ਵਿੱਚ, ਦਿੱਲੀ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਂਚ ਕੀਤੇ ਜਾ ਰਹੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਅਤੇ ਉਸਦੇ ਦੋ ਸਾਥੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸਤੇਂਦਰ ਜੈਨ ਪਿਛਲੇ ਸਾਲ 30 ਮਈ 2023 ਤੋਂ ਹਿਰਾਸਤ ਵਿੱਚ ਹੈ। ਹੇਠਲੀ ਅਦਾਲਤ ਨੇ 17 ਨਵੰਬਰ 2022 ਨੂੰ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h