ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਨੇ 12 ਜੂਨ ਨੂੰ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਤੋਂ ਬਾਅਦ ਇੱਕ ਪੋਸਟ ਪਾਈ ਸੀ | ਇਸ ਪੋਸਟ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ SAD-BSP ਗਠਜੋੜ ‘ਤੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ SC ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 22 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਇਸ ਪੋਸਟ ‘ਚ ਰਵਨੀਤ ਬਿੱਟੂ ਨੇ ਕਿਹਾ ਸੀ, “ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ‘ਪਵਿਤਰ’ ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।”ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।
ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖ਼ਿਲਾਫ਼ ਜਾਤੀਸੂਚਕ ਟਿੱਪਣੀਆਂ ਕਰਕੇ ਸੂਬੇ ਦੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਗਈ ਹੈ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਉਕਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।