ਕਾਂਗਰਸ ਤੋਂ MP ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ ਸੀ ਕਮਿਸ਼ਨ ਅੱਗੇ ਪੇਸ਼ ਹੋਏ। ਉਹਨਾਂ ਦੇ ਖਿਲਾਫ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਸੀ। ਉਹਨਾਂ ਨੇ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਸੀਟਾਂ ਬਸਪਾ ਨੂੰ ਦੇਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਸੀ ਜਿਸਨੂੰ ਲੈ ਕੇ ਅਕਾਲੀ ਦਲ ਨੇ ਐਸ ਸੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ।
ਰਵਨੀਤ ਸਿੰਘ ਬਿੱਟੂ ਨੇ ਦਲਿਤ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਲਈ ਮੰਗੀ ਮੁਆਫੀ,ਕਿਹਾ ਜੇਕਰ ਮੇਰੇ ਬਿਆਨ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਇਸਦੇ ਲਈ ਮੁਆਫੀ ਮੰਗਦਾ ਹਾਂ ਅਤੇ ਆਪਣੇ ਸ਼ਬਦ ਵਾਪਸ ਲੈਂਦਾ ਹਾਂ।