ਸੁਪਰੀਮ ਕੋਰਟ ਨੇ ਧਨਬਾਦ ਦੇ ਜੱਜ ਦੀ ਮੌਤ ਦਾ ਨੋਟਿਸ ਲੈਂਦਿਆਂ ਜਾਂਚ ਬਾਰੇ ਝਾਰਖੰਡ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ ਕਿਹਾ ਕਿ ਰਾਜ ਦੇ ਐਡਵੋਕੇਟ ਜਨਰਲ ਨੂੰ ਸੁਣਵਾਈ ਵੇਲੇ ਸਰਵਉੱਚ ਅਦਾਲਤ ਵਿੱਚ ਹਾਜ਼ਰ ਰਹਿਣ। ਸੁਪਰੀਮ ਕੋਰਟ ਨੇ ਕਿਹਾ ਉਹ ਜੱਜ ਦੀ ਕਥਿਤ ਹੱਤਿਆ ਦੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਦੀ ਰਹੇਗੀ।