ਬੀਤੇ ਐਤਵਾਰ ਯੂਪੀ ਦੇ ਲਖੀਮਪੁਰ ‘ਚ ਵਾਪਰੀ ਘਟਨਾ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ।ਸੁਣਵਾਈ ‘ਚ ਸੁਪਰੀਮ ਕੋਰਟ ਨੇ ੳੇੁੱਤਰ ਪ੍ਰਦੇਸ਼ ਸਰਕਾਰ ਨੂੰ ਕੱਲ੍ਹ ਤੱਕ ਸਟੇਟਸ ਰਿਪੋਰਟ ਮੰਗੀ ਹੈ।ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਇਹ ਵੀ ਸਵਾਲ ਕੀਤਾ ਹੈ ਕਿ ਦੋਸ਼ੀ ਕੌਣ ਹਨ, ਜਿਨ੍ਹਾਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ?ਇਸ ਮਾਮਲੇ ‘ਚ ਭਲਕੇ ਸੁਣਵਾਈ ਹੋਵੇਗੀ।