Action against forgery of SC Certificate: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
Social Justice, Empowerment, & Minorities Minister Dr. Baljit Kaur announced that Amrik Singh, S/O Makhan Singh & resident of village Shankarpur in District Patiala, had his fake Scheduled Caste Certificate rejected by State Level Scrutiny Committee which was constituted by Govt. pic.twitter.com/YF693Zltr5
— Government of Punjab (@PunjabGovtIndia) June 16, 2023
ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h